ਸੇਫ ਸਕੂਲ ਵਾਹਨ ਸਕੀਮ ਤਹਿਤ ਆਰ.ਟੀ.ਓ ਨੇ ਕੀਤੀ ਸਖ਼ਤ ਕਾਰਵਾਈ
ਹੁਸ਼ਿਆਰਪੁਰ- ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਗਠਿਤ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਸੰਜੀਵ ਸ਼ਰਮਾ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 3 ਤੋਂ 4 ਸਕੂਲਾਂ ਦੀਆਂ 25 ਤੋਂ 30 ਸਕੂਲ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਆਰ.ਟੀ.ਓ ਨੇ ਦੱਸਿਆ ਕਿ ਇਸ ਸਖ਼ਤ ਚੈਕਿੰਗ ਮੁਹਿੰਮ ਦੌਰਾਨ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ ਇਕ ਬੱਸ, ਜਿਸ ਕੋਲ ਜ਼ਰੂਰੀ ਦਸਤਾਵੇਜ਼ ਅਤੇ ਫਿਟਨੈਸ ਸਰਟੀਫਿਕੇਟ ਨਹੀਂ ਸੀ, ਨੂੰ ਜ਼ਬਤ ਕਰ ਲਿਆ ਗਿਆ।
ਰਿਜਨਲ ਟਰਾਂਸਪੋਰਟ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਸਕੂਲਾਂ ਦੇ ਸਾਰੇ ਬੱਸ ਮਾਲਕਾਂ ਨੂੰ ਸਪੱਸ਼ਟ ਹਦਾਇਤਾਂ ਦੇਣ ਕਿ ਉਹ ਬੱਸਾਂ ਦੇ ਫਿਟਨੈਸ, ਪ੍ਰਦੂਸ਼ਣ ਸਰਟੀਫਿਕੇਟ, ਬੀਮਾ ਆਦਿ ਵਰਗੇ ਜ਼ਰੂਰੀ ਦਸਤਾਵੇਜ਼ ਸਮੇਂ-ਸਮੇਂ 'ਤੇ ਪੂਰੇ ਕਰਵਾ ਲੈਣ ਅਤੇ ਉਨ੍ਹਾਂ ਨੂੰ ਹਮੇਸ਼ਾ ਆਪਣੇ ਕੋਲ ਰੱਖਣ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਖੁਦ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਯੋਜਨਾ ਦੇ ਹਰ ਦਿਸ਼ਾ-ਨਿਰਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੀਆਂ ਹਨ। ਜੇਕਰ ਕੋਈ ਸਕੂਲ ਇਸ ਨੀਤੀ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਰ.ਟੀ.ਓ ਨੇ ਇਹ ਦੁਹਰਾਇਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ, ਅਤੇ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।