ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ

ਐਸ.ਏ.ਐਸ. ਨਗਰ, 22 ਮਈ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਸ੍ਰੀ ਹਰਦੀਪ ਸਿੰਘ ਪੁਰੀ ਨੂੰ ਪੰਜਾਬ ਦੇ ਜਮੀਨੀ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਇਸ ਸਮੇਂ ਕਿਸ ਤਰ੍ਹਾਂ ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਡੁੱਬ ਰਹੀ ਹੈ, ਆਏ ਦਿਨ ਵਪਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ ਅਤੇ ਲੋਕਾਂ ਤੋਂ ਫਿਰੌਤੀਆਂ ਲੈਣ ਲਈ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਦੀਆਂ ਮੁਲਾਜਮ ਜਥੇਬੰਦੀਆਂ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰ ਰਹੀਆਂ ਹਨ, ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਤੇ ਮਜਦੂਰਾਂ ਨੂੰ ਸਰਕਾਰ ਨਜਰਅੰਦਾਜ ਕਰ ਰਹੀ ਹੈ। ਪੰਜਾਬ ਵਿੱਚ ਕਾਨੂੰਨ ਦੀ ਢਿੱਲੀ ਪਕੜ ਕਾਰਨ ਗੈਂਗਸਟਰ ਦਹਿਸ਼ਤ ਫੈਲਾ ਰਹੇ ਹਨ, ਜਿਸ ਕਰਕੇ ਅਮਨ ਪਸੰਦ ਆਮ ਪੰਜਾਬੀ ਖੌਫਜਦਾ ਮਾਹੌਲ ਵਿੱਚ ਵਿਚਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਨੇ ਬਹੁਤ ਹੀ ਸੰਜੀਦਗੀ ਦੇ ਨਾਲ ਸਾਰੇ ਮਸਲਿਆਂ ਨੂੰ ਸੁਣਿਆ ਅਤੇ ਫਿਕਰਮੰਦੀ ਜਾਹਿਰ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਖਾਵਾ ਕੁਝ ਹੋਰ ਕਰ ਰਹੀ ਹੈ ਪਰੰਤੂ ਪੰਜਾਬ ਦੀ ਜਮੀਨੀ ਹਕੀਕਤ ਕੁਝ ਹੋਰ ਹੈ। ਅਮਨਜੋਤ ਰਾਮੂੰਵਾਲੀਆ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਨਾਲ ਲੈਕੇ ਪੀੜਤ ਵਰਗਾਂ ਤੱਕ ਜਾਣ ਅਤੇ ਉਨ੍ਹਾਂ ਦੀ ਆਵਾਜ ਬੁਲੰਦ ਕਰਨ ਅਤੇ ਪੰਜਾਬ ਸਰਕਾਰ ਦਾ ਧਿਆਨ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਵਾਉਣ ਵੱਲ ਲਗਾਉਣ।