ਸ਼ਹਿਰ ਦੀ ਬਦਹਾਲ ਸਫਾਈ ਵਿਵਸਥਾ ਵਿੱਚ ਸੁਧਾਰ ਕਰੇ ਨਗਰ ਨਿਗਮ - ਪਰਮਜੀਤ ਸਿੰਘ ਕਾਹਲੋਂ

ਐਸ.ਏ.ਐਸ. ਨਗਰ, 22 ਮਈ- ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਵਿੱਚ ਸੁਧਾਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਸੰਬੰਧੀ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਕਮਿਸ਼ਨਰ ਨੂੰ ਸਫਾਈ ਦੀ ਬਦਤਰ ਹਾਲਤ ਬਾਰੇ ਪੱਤਰ ਲਿਖ ਕੇ ਇਸ ਵਿੱਚ ਸੁਧਾਰ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਆਪਣੇ ਮੰਗ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਵਾਰਡ ਨੰਬਰ 10 (ਫੇਜ 7) ਵਿੱਚ ਸਫਾਈ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗੇ ਹਨ। ਉਨ੍ਹਾਂ ਲਿਖਿਆ ਹੈ ਕਿ ਇਸ ਸੰਬੰਧੀ ਹਾਲਾਤ ਦੀ ਜਾਣਕਾਰੀ ਵਾਰ-ਵਾਰ ਨਗਰ ਨਿਗਮ ਦੇ ਸੈਨੀਟਰੀ ਇੰਸਪੈਕਟਰ ਅਤੇ ਸਹਾਇਕ ਕਮਿਸ਼ਨਰ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਵੀ ਕੋਈ ਸੁਧਾਰ ਨਹੀਂ ਹੋ ਰਿਹਾ।
ਉਨ੍ਹਾਂ ਲਿਖਿਆ ਹੈ ਕਿ ਫੇਜ 3ਬੀ2 ਨਾਲ ਲੱਗਦੀ ਕੋਠੀਆਂ ਦੀ ਲਾਈਨ ਦੇ ਪਿੱਛਲੇ ਪਾਸੇ ਏ-ਰੋਡ ਉੱਤੇ 2 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਕੂੜੇ ਅਤੇ ਪੱਤਿਆਂ ਦੇ ਢੇਰ ਪਏ ਹਨ, ਜੋ ਸੜ ਕੇ ਬਦਬੂ ਮਾਰਨ ਲੱਗ ਪਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਫਾਈ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ ਅਤੇ ਠੇਕੇਦਾਰ ਖਿਲਾਫ ਕਾਰਵਾਈ ਕੀਤੀ ਜਾਵੇ।