ਡਾਕਟਰ ਬੀ. ਆਰ.ਅੰਬੇਡਕਰ ਮਿਸ਼ਨ ਟਰੱਸਟ ਗੜਸ਼ੰਕਰ ਵੱਲੋਂ ਸਪੈਸ਼ਲ ਮੈਡੀਕਲ ਕੈਂਪ 25 ਮਈ ਦਿਨ ਐਤਵਾਰ ਨੂੰ

ਮਾਹਿਲਪੁਰ, 23 ਮਈ- ਡਾਕਟਰ ਬੀ. ਆਰ. ਅੰਬੇਡਕਰ ਮਿਸ਼ਨ ਟਰੱਸਟ ਗੜਸ਼ੰਕਰ ਵੱਲੋਂ ਹਰ ਐਤਵਾਰ ਦੀ ਤਰ੍ਹਾਂ ਇਸ ਐਤਵਾਰ ਵੀ ਸਪੈਸ਼ਲ ਮੈਡੀਕਲ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਮਾਹਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਚੈੱਕ ਅਪ ਕੀਤਾ ਜਾਵੇਗਾ ਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।

ਪ੍ਰਬੰਧਕਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੌਕੇ ਡਾਕਟਰ ਜਸਵੰਤ ਸਿੰਘ ਚਾਈਡ ਸਪੈਸਲਿਸਟ ਅਤੇ ਡਾਕਟਰ ਨਿਰਮਲ ਕੁਮਾਰ ਮੈਡੀਕਲ ਸਪੈਸਲਿਸਟ ਮਰੀਜ਼ਾਂ ਦਾ ਚੈੱਕ ਅਪ ਕਰਨਗੇ। ਇਹ ਕੈਂਪ 25 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਗੌਤਮ ਬੁੱਧ ਚੈਰੀਟੇਬਲ ਡਿਸਪੈਂਸਰੀ ਡਾਕਟਰ ਬੀ. ਆਰ. ਅੰਬੇਡਕਰ ਭਵਨ ਗੜਸ਼ੰਕਰ ਨੇੜੇ ਖਾਨਪੁਰ ਗੇਟ ਵਿਖੇ ਲਗਾਇਆ ਜਾ ਰਿਹਾ ਹੈ। 
ਵਰਨਣਯੋਗ ਹੈ ਕਿ ਇਸ ਅਸਥਾਨ ਤੇ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਬੁੱਧ ਮਹਾਂਪੁਰਸ਼ਾਂ ਦੇ ਮਿਸ਼ਨ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਰਿਹਾ ਹੈ। ਉਸਦੇ ਨਾਲ ਹੀ ਹਰ ਐਤਵਾਰ ਮਾਹਰ ਡਾਕਟਰਾਂ ਦੁਆਰਾ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਜਿਸ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ।