
ਤਕਨੀਕੀ ਸਿੱਖਿਆ ਵਾਸਤੇ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ : ਆਸ਼ਿਕਾ ਜੈਨ
ਗੜ੍ਹਸ਼ੰਕਰ 23 ਮਈ: ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2025-26 ਦੌਰਾਨ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸ਼ੁਰੂ ਕਰ ਦਿਤਾ ਗਿਆ ਹੈ ।
ਗੜ੍ਹਸ਼ੰਕਰ 23 ਮਈ: ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2025-26 ਦੌਰਾਨ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸ਼ੁਰੂ ਕਰ ਦਿਤਾ ਗਿਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸਿ਼ਕਾ ਜੈਨ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਇਕ ਹੈਲਪ ਡੈਸਕ ਪੰਡਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ, ਹੁਸਿ਼ਆਰਪੁਰ ਵਿਖੇ ਸਥਾਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪ ਡੈਸਕ ‘ਤੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਵਾ ਕੇ ਬਿਨਾਂ ਕਿਸੇ ਹੋਰ ਵਾਧੂ ਚਾਰਜਿਜ਼ ਦੇ ਕੇ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜੀਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿਚ ਦਾਖ਼ਲਾ ਲੈ ਸਕਦੇ ਹਨ ਜਦਕਿ ਆਈ.ਟੀ.ਆਈ (ਦੋ ਸਾਲ) 12ਵੀਂ (ਵੋਕੇਸ਼ਨਲ) 12ਵੀਂ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਦੂਜੇ ਸਾਲ ਵਿਚ ਦਾਖ਼ਲਾ ਲੈ ਸਕਦੇ ਹਨ। ਬਾਰ੍ਹਵੀਂ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਪਹਿਲੇ ਸਾਲ ਫਾਰਮੇਸੀ ਡਿਪਲੋਮੇ ਵਿਚ ਵੀ ਦਾਖ਼ਲਾ ਲੈ ਸਕਦੇ ਹਨ।
ਦਾਖਲਾ ਲੈਣ ਲਈ ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਵਿਚ ਮਦਦ ਕਰਨ ਲਈ ਹਰੇਕ ਕੰਮਕਾਜ਼ ਵਾਲੇ ਦਿਨ ਸਟਾਫ ਦੀਆ ਵਿਸ਼ੇਸ਼ ਡਿਊਟੀਆਂ ਲਗਾਈਆ ਗਈਆ ਹਨ। ਉਪਰੋਕਤ ਰਜਿਸਟ੍ਰੇਸ਼ਨ ਲਈ ਟਾਈਪਿੰਗ ਅਤੇ ਫੋਟੋਕਾਪੀ, ਹਸਤਾਖ਼ਰ ਅਤੇ ਸਰਟੀਫਿਕੇਟ ਸਕੈਨਿੰਗ ਆਦਿ ਲਈ ਕੋਈ ਵੀ ਚਾਰਜਿਸ ਇਸ ਕਾਲਜ ਵੱਲੋਂ ਨਹੀ ਲਏ ਜਾ ਰਹੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਆਨਲਾਈਨ ਤਰੀਕੇ ਨਾਲ ਦਾਖ਼ਲਾ ਲੈਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੁ ਕਰ ਦਿੱਤੀ ਗਈ ਹੈ।
ਕਾਲਜ ਪ੍ਰਿੰਸੀਪਲ ਰਾਜੇਸ਼ ਕੁਮਾਰ ਧੁੰਨਾ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਭਰ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇਕ ਗਾਈਡੈਂਸ ਸੈੱਲ ਡਾ. ਪੰਕਜ ਚਾਵਲਾ (ਫੋਨ ਨੰਬਰ 94170-74774) ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਹੋਇਆ ਹੈ।
ਇਸ ਸੈੱਲ ਤੋਂ ਕਾਲਜ ਵਿਖੇ ਚੱਲ ਰਹੇ ਵੱਖ-ਵੱਖ ਇੰਜੀਨੀਅਰਿੰਗ, ਡਿਪਲੋਮਾ ਕੋਰਸਾਂ ਤੇ ਫਾਰਮੇਸੀ ਕੋਰਸ ਅਤੇ ਇਨ੍ਹਾਂ ਕੋਰਸਾਂ ਦੀਆਂ ਫੀਸਾਂ ਸਬੰਧੀ ਵੱਡਮੁੱਲੀ ਜਾਣਕਾਰੀ ਮੁਫ਼ਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਡਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ, ਹੁਸਿ਼ਆਰਪੁਰ, ਵਿਦਿਆਰਥੀਆਂ ਵਿਚ ਤਕਨੀਕੀ ਹੁਨਰ ਨੂੰ ਉਜਾਗਰ ਕਰਨ ਲਈ 1962 ਤੋ ਬਹੁਮੁੱਲਾ ਯੋਗਦਾਨ ਪਾ ਰਿਹਾ ਹੈ। ਇਸ ਕਾਲਜ ਨੂੰ ਉੱਤਰੀ ਭਾਰਤ ਦਾ ਸਭ ਤੋਂ ਵਧੀਆ ਪੋਲੀਟੈਕਨਿਕ ਕਾਲਜ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ।
ਇਸ ਕਾਲਜ ਵਿਚ ਸਿਵਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਈ.ਸੀ.ਈ, ਕੰਪਿਊਟਰ ਸਾਇੰਸ ਐਡ ਇੰਜੀਨੀਅਰਿੰਗ, ਕੈਮੀਕਲ ਇੰਜੀਨੀਅਰਿੰਗ (ਪਲਾਸਟਿਕ ਐਡ ਪੋਲੀਮਰ) ਅਤੇ ਫਾਰਮੇਸੀ ਡਿਪਲੋਮੇ ਦੇ ਕੋਰਸ ਚੱਲ ਰਹੇ ਹਨ।
ਗਾਈਡੈਂਸ ਸੈੱਲ ਦੇ ਇੰਚਾਰਜ ਡਾ. ਪੰਕਜ ਚਾਵਲਾ ਨੇ ਦੱਸਿਆ ਕਿ ਪੰਜਾਬ/ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ, ਪਛੜੀ ਸ਼੍ਰੇਣੀ, ਘੱਟ ਗਿਣਤੀ ਵਰਗ ਆਦਿ ਦੇ ਵਿਦਿਆਰਥੀਆਂ ਲਈ ਫੀਸ ਵਿਚ ਵਿਸੇਸ਼ ਛੋਟਾਂ ਦਿੱਤੀਆਂ ਜਾ ਰਹੀਆਂ ਹਨ।
ਅਨੁਸੂਚਿਤ ਜਾਤੀ ਦੇ 2.50 ਲੱਖ ਰੁਪਏ ਤੱਕ ਪਰਿਵਾਰਕ ਆਮਦਨ ਵਾਲੇ ਵਿਦਿਆਰਥੀਆਂ ਵਾਸਤੇ ਪਹਿਲਾ ਸਾਲ/ ਪਹਿਲਾ ਸਮੈਸਟਰ (ਸਿੱਧਾ ਦਾਖ਼ਲਾ) ਦੀ ਪੂਰੇ ਕੋਰਸ ਲਈ 1683 ਰੁਪਏ ਫੀਸ ਅਤੇ ਦੂਜਾ ਸਾਲ/ ਤੀਜਾ ਸਮੈਸਟਰ (ਲੇਟਰਲ ਦਾਖ਼ਲੇ) ਦੀ ਪੂਰੇ ਕੋਰਸ ਲਈ 2133 ਰੁਪਏ ਫੀਸ, ਜਰਨਲ ਅਤੇ ਹੋਰ ਵਰਗ ਦੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਯੋਗਤਾ ਪ੍ਰੀਖਿਆ ਵਿਚ 60 ਫੀਸਦੀ ਤੋਂ ਵੱਧ ਪ੍ਰਾਪਤ ਕੀਤੇ ਨੰਬਰਾਂ ਦੇ ਆਧਾਰ 'ਤੇ 100 ਫੀਸਦੀ ਤੱਕ ਟਿਊਸ਼ਨ ਫੀਸ (11000 ਰੁਪਏ) ਵਿਚ ਹਰੇਕ ਸਮੈਸਟਰ ਦੌਰਾਨ ਛੋਟ ਪ੍ਰਾਪਤ ਕਰ ਸਕਦੇ ਹਨ।
