ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਹਿਲਪੁਰ ਕਸਬੇ ਵਿੱਚ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ, ਡੀਜੀਪੀ ਗੌਰਵ ਯਾਦਵ ਹੋਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਵਿੱਚ ਡੀਐਸਪੀ ਜਗੀਰ ਸਿੰਘ ਅਤੇ ਡੀਐਸਪੀ ਗੜ੍ਹਸ਼ੰਕਰ ਜਸਪ੍ਰੀਤ ਸਿੰਘ ਅਤੇ ਥਾਣਾ ਇੰਚਾਰਜ ਪਰਵਿੰਦਰਪਾਲ ਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਵਿੱਚ ਵੱਖ-ਵੱਖ ਪੁਲਿਸ ਪਾਰਟੀਆਂ ਨੇ ਬੀਡੀਪੀਓ ਕਲੋਨੀ, ਲੰਗੇਰੀ ਰੋਡ ਅਤੇ ਕਸਬੇ ਦੇ ਹੋਰ ਥਾਵਾਂ 'ਤੇ ਚੈਕਿੰਗ ਕੀਤੀ।

ਇਸ ਆਪ੍ਰੇਸ਼ਨ ਟੀਮ ਦੀ ਅਗਵਾਈ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਚੈਕਿੰਗ ਦੌਰਾਨ 25 ਸ਼ੱਕੀ ਲੋਕਾਂ ਨੂੰ ਕਾਬੂ ਕੀਤਾ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਇਸ ਮੌਕੇ ਨਸ਼ਾ ਤਸਕਰਾਂ ਦੇ 2 ਮੋਟਰਸਾਈਕਲਾਂ ਬੰਦ ਕੀਤੇ|  ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਪ੍ਰਤੀ ਬਹੁਤ ਸਖ਼ਤ ਹੈ ਅਤੇ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕਾਨੂੰਨੀ ਜਾਂਚ ਵਿੱਚ ਇਹ ਪਾਇਆ ਜਾਂਦਾ ਹੈ ਕਿ ਉਸਦੀ ਕੋਈ ਜਾਇਦਾਦ ਨਸ਼ੇ ਵੇਚ ਕੇ ਬਣਾਈ ਗਈ ਹੈ, ਤਾਂ ਉਹ ਵੀ ਜ਼ਬਤ ਕਰ ਲਈ ਜਾਵੇਗੀ। 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜ਼ਰੂਰ ਸੂਚਿਤ ਕਰਨ, ਜਿੱਥੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਉਥੇ ਹੀ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਮਹੱਤਵਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੇ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰੇ।