ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮਸੀਤ ਪਾਲ ਕੋਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਮਸੀਤ ਪਾਲ ਕੋਟ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਅੱਜ ਦੇ ਸੈਮੀਨਾਰ ਦੀ ਅਗਵਾਈ ਕਰਦਿਆ ਆਈ ਡੋਨਰ ਇੰਚਾਰਜ ਟਾਂਡਾ ਸਟੇਟ ਅਵਾਰਡੀ ਭਾਈ ਬਰਿੰਦਰ ਸਿੰਘ ਮਸੀਤੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ|

 ਹੈਡ ਮਾਸਟਰ ਸੰਦੀਪ ਸਿੰਘ ਤੁੱਲੀ,ਸਟਾਫ ਤੇ ਵਿਦਿਆਰਥੀਆਂ ਵੱਲੋਂ ਉਹਨਾਂ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆI ਇਸ ਦੌਰਾਨ ਹੈਡ ਮਾਸਟਰ ਸੰਦੀਪ ਸਿੰਘ ਤੁਲੀ ਅਤੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਵਿਦਿਆਰਥੀਆਂ ਨੂੰ ਇਨਸਾਨੀ ਸਰੀਰ ਤੇ ਪੈਣ ਵਾਲੇ ਨਸ਼ਿਆਂ ਦੇ ਮਾੜੇ ਪ੍ਰਭਾਵ ਦੀ ਜਾਣਕਾਰੀ ਦਿੱਤੀ, ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਇਨਸਾਨ ਹੌਲੀ ਹੌਲੀ ਨਸ਼ਿਆਂ ਦੀ ਦਲ ਦਲ ਵਿੱਚ ਫਸ ਕੇ ਆਪਣਾ ਤੇ ਆਪਣੇ ਪੂਰੇ ਪਰਿਵਾਰ ਦਾ ਨੁਕਸਾਨ ਕਰ ਲੈਂਦਾ ਹੈ। 
ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਏ ਗਏ ਅਭਿਆਨ ਦੀ ਜੰਮ ਕੇ ਤਾਰੀਫ ਕੀਤੀ, ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣ ਦੀ ਨਸੀਹਤ ਦਿੱਤੀ। ਇਸ ਮੌਕੇ ਭਾਈ ਮਸੀਤੀ ਨੇ ਵਿਦਿਆਰਥੀਆਂ ਨੂੰ ਅੱਖਾਂ ਦਾਨ, ਖੂਨ ਦਾਨ, ਅਤੇ ਅੰਗ ਦਾਨ ਕਰਨ ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਮਾਸਟਰ ਸੰਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ,ਰਾਮ ਕਿਸ਼ਨ ਸਿੰਘ, ਬਲਬੀਰ ਸਿੰਘ, ਸੰਦੀਪ ਕੁਮਾਰ, ਦਲਜੀਤ ਸਿੰਘ, ਗੁਰਜਿੰਦਰ ਕੌਰ, ਅਮਨਦੀਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।