ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ 20 ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ
ਨਵਾਂਸ਼ਹਿਰ: ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੀ ਤਰਫੋਂ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਕੇਵਲ ਕ੍ਰਿਸ਼ਨ ਜੈਨ ਨੇ ਕਿਹਾ ਕਿ ਸਮਾਜ ਦੇ ਕਿਸੇ ਵੀ ਲੋੜਵੰਦ ਵਿਅਕਤੀ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ।

ਸਾਨੂੰ ਹਰ ਗਰੀਬ ਅਤੇ ਬੇਸਹਾਰਾ ਵਿਅਕਤੀ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸਹਿਯੋਗ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਹੁਦੇਦਾਰਾਂ ਵਿਚ ਪ੍ਰਧਾਨ ਮੁਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਸੁਰਿੰਦਰ ਜੈਨ, ਅਚਲ ਜੈਨ, ਅਸ਼ੋਕ ਜੈਨ, ਦਰਸ਼ਨ ਜੈਨ, ਰਾਜੇਸ਼ ਜੈਨ, ਪਦਮ ਜੈਨ, ਮੋਨੂੰ ਸਿੰਘ ਆਦਿ ਸ਼ਾਮਿਲ ਸਨ |