ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਪੱਧਰ 'ਤੇ ਬਾਸਕਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਿਆ
ਹੁਸ਼ਿਆਰਪੁਰ- ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਦੀਆਂ ਦੋ ਵਿਦਿਆਰਥਣਾਂ ਸ਼ਵੇਤਾ ਅਤੇ ਸਾਕਸ਼ੀ ਬਹਲ ਨੇ ਪੰਜਾਬ ਦੀ ਬਾਸਕਟਬਾਲ ਟੀਮ ਦੀ ਨੁਮਾਇੰਦਨਗੀ ਕਰਦਿਆਂ ਰਾਸ਼ਟਰੀ ਪੱਧਰ 'ਤੇ ਕਾਂਸੀ ਦਾ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਇਤਿਹਾਸਕ ਉਪਲਬਧੀ ਪਟਨਾ, ਬਿਹਾਰ ਵਿੱਚ ਹਾਲ ਹੀ ਵਿੱਚ ਕਰਵਾਏ ਗਏ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਮਿਲੀ। ਇਹ ਪਹਿਲੀ ਵਾਰ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਬਾਸਕਟਬਾਲ ਵਿੱਚ ਐਸਾ ਮਾਣ ਹਾਸਲ ਹੋਇਆ ਹੈ।
ਖਿਡਾਰੀਆਂ ਨੇ ਆਪਣੇ ਉਤਕ੍ਰਿਸ਼ਟ ਪ੍ਰਦਰਸ਼ਨ ਦਾ ਸਹਿਰਾ ਜ਼ਿਲ੍ਹਾ ਖੇਡ ਵਿਭਾਗ ਦੀ ਕੋਚ ਅਮਨਦੀਪ ਕੌਰ ਦੀ ਕੜੀ ਮਿਹਨਤ ਅਤੇ ਸਖਤ ਟ੍ਰੇਨਿੰਗ ਨੂੰ ਦਿੱਤਾ।
ਇਸ ਮੌਕੇ ਸਕੂਲ ਦੇ ਪ੍ਰਧਾਨ ਅਨੁਰਾਗ ਸੂਦ, ਫਿਊਚਰ ਰੈਡੀ ਇੰਸਟੀਟਿਊਟ ਤੋਂ ਪ੍ਰੋ. ਨਜਮ ਰਿਆਜ਼, ਪ੍ਰਿੰਸੀਪਲ ਸ਼ੋਭਾ ਰਾਣੀ ਕਵਰ ਅਤੇ ਚੇਤਨਾ ਨੇ ਖਿਡਾਰੀਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਉਪਲਬਧੀ ਦੇ ਤੌਰ 'ਤੇ ਪੰਜਾਬ ਸਰਕਾਰ ਵੱਲੋਂ ਦੋਵੇਂ ਖਿਡਾਰੀਆਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।