ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਐਸ.ਈ. ਨੂੰ ਮੰਗ ਪੱਤਰ ਦਿੱਤਾ
ਐਸ.ਏ.ਐਸ. ਨਗਰ, 26 ਮਈ- ਵਾਰਡ ਨੰਬਰ 27 ਦੇ ਮਿਉਂਸਪਲ ਕੌਂਸਲਰ ਪਰਵਿੰਦਰ ਕੌਰ ਅਤੇ ਵਾਰਡ ਨੰਬਰ 30 ਦੇ ਕੌਂਸਲਰ ਵਿਨੀਤ ਮਲਿਕ ਵੱਲੋਂ ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਪੰਜਾਬ ਰਾਜ ਬਿਜਲੀ ਬੋਰਡ, ਮੁਹਾਲੀ ਦੇ ਐਸ.ਈ. ਨੂੰ ਮੰਗ ਪੱਤਰ ਦਿੱਤਾ ਗਿਆ।

ਉਨ੍ਹਾਂ ਮੰਗ ਪੱਤਰ ਵਿੱਚ ਲਿਖਿਆ ਕਿ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਦੋਵਾਂ ਵਾਰਡਾਂ ਦੇ ਨਿਵਾਸੀਆਂ ਨੂੰ ਬਿਜਲੀ ਸਪਲਾਈ ਦੀ ਕਾਫੀ ਪਰੇਸ਼ਾਨੀ ਆ ਰਹੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਵੇਂ ਬਿਜਲੀ ਵਿਭਾਗ ਦੇ ਨਿਯਮਤ ਸਟਾਫ (ਲਾਈਨਮੈਨ, ਜੇ.ਈ. ਅਤੇ ਐਸ.ਡੀ.ਓ.) ਵੱਲੋਂ ਹਰ ਮਾਮਲੇ ਵਿੱਚ ਸਹਿਯੋਗ ਦਿੰਦਿਆਂ ਸਮੱਸਿਆ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰੰਤੂ ਮੁਲਾਜ਼ਮਾਂ ਦੀ ਘਾਟ ਕਾਰਨ ਸਥਿਤੀ ਚੁਣੌਤੀਪੂਰਨ ਬਣੀ ਹੋਈ ਹੈ।
ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੇ ਮਸਲੇ ਦਾ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਅਸਲ ਮੰਗਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਭਾਰੀ ਗਰਮੀ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਬਿਜਲੀ ਸਪਲਾਈ ਦੌਰਾਨ ਹੋਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਸੰਜੂ ਵੀ ਮੌਜੂਦ ਸਨ।