ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਨੇ ਨੰਗਲ ਠੰਡਲ 'ਚ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਰੱਖਿਆ ਨੀਂਹਪੱਥਰ
ਹੁਸ਼ਿਆਰਪੁਰ- ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਈਸ਼ਾਂਕ ਨੇ ਅੱਜ ਪਿੰਡ ਨੰਗਲ ਠੰਡਲ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਪੰਚਾਇਤ ਘਰ ਪਿੰਡ ਵਾਸੀਆਂ ਲਈ ਪ੍ਰਬੰਧਕੀ ਕੰਮਾਂ ਦਾ ਕੇਂਦਰ ਬਣੇਗਾ ਅਤੇ ਇਸ ਨਾਲ ਸਥਾਨਕ ਲੋਕਾਂ ਨੂੰ ਕਈ ਸਹੂਲਤਾਂ ਇੱਕ ਹੀ ਛਤ ਹੇਠਾਂ ਮਿਲਣਗੀਆਂ।

ਡਾ. ਈਸ਼ਾਂਕ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਘਰ ਦਾ ਨਿਰਮਾਣ ਕੰਮ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਨੰਗਲ ਠੰਡਲ ਦੇ ਸਰਪੰਚ ਹਰਦੀਪ ਸਿੰਘ, ਪੰਚ ਸੁਰਜੀਤ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ, ਹਰਮੇਸ਼ ਸਿੰਘ, ਸੰਤੋਸ਼ ਕੁਮਾਰੀ, ਨਾਲ ਹੀ ਪਿੰਡ ਠੰਡਲ ਦੀ ਸਰਪੰਚ ਮੀਨਾ ਕੁਮਾਰੀ, ਪੰਚ ਟੈਕ ਸਿੰਘ, ਹਰਜਿੰਦਰ ਸਿੰਘ ਤੇ ਰਾਜ ਕੁਮਾਰ ਵੀ ਹਾਜ਼ਰ ਸਨ।
ਸਾਰੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਡਾ. ਈਸ਼ਾਂਕ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਯਤਨਾਂ ਦੀ ਸਰਾਹਣਾ ਕੀਤੀ। ਡਾ. ਈਸ਼ਾਂਕ ਨੇ ਅੱਗੇ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਸਿਰਫ ਕਾਗਜ਼ੀ ਯੋਜਨਾਵਾਂ ਤੱਕ ਸੀਮਤ ਨਹੀਂ ਹਨ, ਸਗੋਂ ਜਮੀਨੀ ਪੱਧਰ 'ਤੇ ਕੰਮ ਹੋ ਰਿਹਾ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਸਫਾਈ ਦੇ ਖੇਤਰਾਂ ਵਿੱਚ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਪੰਚਾਇਤ ਘਰ ਦੀ ਮਨਜ਼ੂਰੀ ਅਤੇ ਨਿਰਮਾਣ ਦੀ ਸ਼ੁਰੂਆਤ 'ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਨਾਲ ਪਿੰਡ ਦੇ ਪ੍ਰਬੰਧਕੀ ਕੰਮ ਸਥਿਰ ਢੰਗ ਨਾਲ ਚੱਲ ਸਕਣਗੇ। ਪਿੰਡ ਵਾਸੀਆਂ ਨੇ ਵਿਧਾਇਕ ਡਾ. ਈਸ਼ਾਂਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।