ਯੁੱਧ ਨਸ਼ਿਆਂ ਵਿਰੁੱਧ; ਨਸ਼ਿਆ ਖਿਲਾਫ਼ ਹੁਸ਼ਿਆਰਪੁਰ ‘ਚ ਜਾਗਰੂਕਤਾ ਮੁਹਿੰਮ ਤੇਜ਼

ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਤਹਿਤ ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

     ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਬਾਗਪੁਰ, ਸਤੌਰ ਅਤੇ ਘਾਸੀਪੁਰ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਵਿਚ ਠੱਕਰਵਾਲ, ਰਹੱਲੀ ਅਤੇ ਧਿਆਨਾ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਗਿਆ। ਗੜ੍ਹਸ਼ੰਕਰ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਮਜ਼ਾਰਾ ਡਿੰਗਰੀਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ।
ਹੁਸ਼ਿਆਰਪੁਰ ਵਿੱਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ  ਪਿੰਡ ਸਤਿਆਲ ਵਿਚ ਰੈਲੀ ਦਾ ਆਯੋਜਨ ਕੀਤਾ ਗਿਆ। ਉੜਮੁੜ ਟਾਂਡਾ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਫਤਿਹਪੁਰ, ਭੱਟਲਾਂ ਅਤੇ ਭੱਟੀਵਾਲ ਵਿਚ ਮੁਹਿੰਮ ਚਲਾਈ। ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਫੱਤੂਵਾਲ, ਜਲਾਲਾ ਅਤੇ ਟੰਗਰਾਲੀਆਂ ਵਿਚ ਰੈਲੀ ਦਾ ਸੰਚਾਲਨ ਕੀਤਾ।
   ਜਨਤਕ ਨੁਮਾਇੰਦਿਆਂ ਨੇ ਆਪਣੇ ਸੰਬੋਧਨ ਵਿਚ ਨਸ਼ਿਆਂ ਖਿਲਾਫ਼ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇਕ ਪ੍ਰੋਗਰਾਮ ਨਹੀਂ ਹੈ ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਇਕ ਸੰਕਲਪ ਹੈ। ਸਮਾਜਿਕ ਸੰਗਠਨਾਂ ਅਤੇ ਨੌਜਵਾਨਾਂ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਸਮਾਜ ਨੂੰ ਸਿਹਤਮੰਦ ਅਤੇ ਸੁਰੱਖਿਅਤ ਰੱਖਣ ਵੱਲ ਇਕ ਮਹੱਤਵਪੂਰਨ ਕਦਮ ਦੱਸਿਆ। ਇਸ ਜਾਗਰੂਕਤਾ ਮੁਹਿੰਮ ਵਿਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇਸ ਲਹਿਰ ਨੂੰ ਮਜ਼ਬੂਤੀ ਮਿਲੀ। ਨਾਗਰਿਕਾਂ ਨੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਜ਼ਿੰਮੇਵਾਰੀ ਵੀ ਲਈ ਅਤੇ ਪ੍ਰਸ਼ਾਸਨ ਦੇ ਯਤਨਾਂ ਦਾ ਸਮਰਥਨ ਕੀਤਾ।