ਰਣਵੀਰ ਸਚਦੇਵਾ ਨੇ ਆਪਣਾ ਜਨਮਦਿਨ ਆਸ਼ਾ ਕਿਰਨ ਸਕੂਲ ਦੇ ਸਪੈਸ਼ਲ ਬੱਚਿਆਂ ਨਾਲ ਮਨਾਇਆ

ਹੁਸ਼ਿਆਰਪੁਰ- ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿਖੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਪੈਟਰਨ ਪਰਮਜੀਤ ਸਿੰਘ ਸਚਦੇਵਾ ਨੇ ਆਪਣੇ ਪੁੱਤਰ ਰਣਵੀਰ ਸਿੰਘ ਸਚਦੇਵਾ ਦਾ ਜਨਮਦਿਨ ਵਿਸ਼ੇਸ਼ ਬੱਚਿਆਂ, ਡਿਪਲੋਮਾ ਕਰ ਰਹੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਅਤੇ ਕਮੇਟੀ ਮੈਂਬਰਾਂ ਨਾਲ ਮਨਾਇਆ।

ਇਸ ਦੌਰਾਨ ਪਰਮਜੀਤ ਸਚਦੇਵਾ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਲੰਗਰ ਲਗਾਇਆ ਗਿਆ, ਇੰਦਰਜੀਤ ਕੌਰ ਸਚਦੇਵਾ, ਡਿੰਪੀ ਸਚਦੇਵਾ ਸਚਦੇਵਾ ਪਰਿਵਾਰ ਵੱਲੋਂ ਮੌਜੂਦ ਸਨ। ਸਕੂਲ ਪਹੁੰਚਣ 'ਤੇ ਸਕੂਲ ਸੋਸਾਇਟੀ ਦੇ ਮੈਂਬਰਾਂ ਵੱਲੋਂ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਵਿੱਚ ਸਚਦੇਵਾ ਪਰਿਵਾਰ ਦੇ ਮੈਂਬਰਾਂ ਦਾ ਸਵਾਗਤ ਕੀਤਾ ਗਿਆ। 
ਇਸ ਮੌਕੇ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਸਚਦੇਵਾ ਪਰਿਵਾਰ ਹਮੇਸ਼ਾ ਵਿਸ਼ੇਸ਼ ਬੱਚਿਆਂ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ ਅਤੇ ਇਸੇ ਕਰਕੇ ਇਸ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਸ਼ੇਸ਼ ਵਿਦਿਆਰਥੀ ਜੀਵਨ ਵਿੱਚ ਅੱਗੇ ਵਧ ਰਹੇ ਹਨ। ਇਸ ਸਮੇਂ ਪਰਮਜੀਤ ਸਚਦੇਵਾ ਨੇ ਕਿਹਾ ਕਿ ਵਿਸ਼ੇਸ਼ ਬੱਚਿਆਂ ਦੀ ਸੇਵਾ ਤੋਂ ਵੱਡੀ ਕੋਈ ਹੋਰ ਸੇਵਾ ਨਹੀਂ ਹੈ|
 ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਵੱਲੋਂ ਸ਼ੁਭਕਾਮਨਾਵਾਂ ਸਮਾਜ ਅਤੇ ਪਰਿਵਾਰ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਉਂਦੀਆਂ ਹਨ, ਇਸ ਲਈ ਸਾਰਿਆਂ ਨੂੰ ਇਨ੍ਹਾਂ ਬੱਚਿਆਂ ਨਾਲ ਸਮਾਂ ਬਿਤਾਉਣਾ ਚਾਹੀਦਾ ਹੈ। ਇਸ ਮੌਕੇ ਸੀਏ ਤਰਨਜੀਤ ਸਿੰਘ, ਮਲਕੀਤ ਸਿੰਘ ਮਹੇਦੂ, ਹਰਮੇਸ਼ ਤਲਵਾੜ, ਵਿਨੋਦ ਭੂਸ਼ਣ, ਰਾਮ ਆਸਰਾ, ਐਡਵੋਕੇਟ ਹਰੀਸ਼ ਚੰਦਰ ਐਰੀ, ਪ੍ਰੇਮ ਸੇਨੀ, ਮਸਤਾਨ ਸਿੰਘ ਗਰੇਵਾਲ, ਬਰਿੰਦਰ ਕੁਮਾਰ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਬਲਰਾਮ ਆਦਿ ਵੀ ਮੌਜੂਦ ਸਨ।