ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ
ਹੁਸ਼ਿਆਰਪੁਰ- ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ।ਜਿਸ ਅਧੀਨ ਸ੍ਰੀ ਸੰਦੀਪ ਕੁਮਾਰ ਮਲਿਕ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ੍ਰੀ ਜਸਪ੍ਰੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ ਪਰਵਿੰਦਰਜੀਤਪਾਲ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 25.05.2025 ਨੂੰ ASI ਗੁਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਨਜਦੀਕ ਬੱਸ ਅੱਡਾ ਪਿੰਡ ਖੇੜਾ ਮੌਜੂਦ ਸੀ|

ਤਾਂ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਸਾਹਮਣੇ ਆਉਦੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਬੱਸ ਅੱਡੇ ਦੇ ਸ਼ੈਡ ਕਮਰੇ ਵਿੱਚ ਵੜ ਕੇ ਬੈਠ ਗਿਆ, ਜਿਸ ਨੂੰ ਸ਼ੱਕ ਦੀ ਬਿਨ੍ਹਾ ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ|
ਜਿਸ ਨੇ ਆਪਣਾ ਨਾਮ ਸੰਦੀਪ ਕੁਮਾਰ ਉਰਫ ਸੀਪਾ ਪੁੱਤਰ ਲੇਟ ਗੁਰਮੇਲ ਰਾਮ ਵਾਸੀ ਖੈਰਡ ਰਾਵਲਬਸੀ ਥਾਣਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸਦੀ ਤਲਾਸ਼ੀ ਲੈਣ ਤੇ ਸੰਦੀਪ ਕੁਮਾਰ ਉਕਤ 29 ਖੁੱਲੀਆ ਨਸ਼ੀਲੀਆਂ ਗੋਲੀਆਂ ਰੰਗ ਸੰਤਰੀ ਬਰਾਮਦ ਹੋਈਆਂ। ਜਿਸਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।