ਬਾਬਾ ਬੰਤਾ ਰਾਮ ਘੇੜਾ ਜੀ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ੰਘਰਸ਼ ਸਦਕਾ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਸ਼ਵ ਦੇ ਨਕਸ਼ੇ 'ਤੇ ਛਾਇਆ-ਸੰਤ ਸੁਰਿੰਦਰ ਦਾਸ

ਨਵਾਂਸ਼ਹਿਰ, 27 ਮਈ- ਖੋਜ ਦਿਵਸ ਸਮਾਗਮਾਂ ਮੌਕੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੱਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਕਿਹਾ ਕਿ ਇਸ ਪਵਿੱਤਰ ਇਤਿਹਾਸਕ ਅਸਥਾਨ ਦੀ ਖੋਜ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਬਾਨੀ ਬਾਬਾ ਬੰਤਾ ਰਾਮ ਘੇੜਾ ਜੀ ਵੱਲੋਂ ਬ੍ਰਹਮਲੀਨ ਸੰਤ ਸੋਹਣ ਲਾਲ ਜੀ ਅਤੇ ਮੌਜੂਦਾ ਪ੍ਰਧਾਨ ਸੰਤ ਸੁਰਿਦੰਰ ਦਾਸ ਦੇ ਸਹਿਯੋਗ ਨਾਲ 29 ਮਈ 1983 ਨੂੰ ਕੀਤੀ ਗਈ। 
ਉਨ੍ਹਾਂ ਕਿਹਾ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨਾਂ ਦੀ ਖੋਜ ਕਰਕੇ ਸੰਗਤਾਂ ਦੇ ਸਪੁਰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਬਾ ਬੰਤਾ ਰਾਮ ਘੇੜਾ ਜੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸੰਘਰਸ਼ ਸਦਕਾ ਅੱਜ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਇਤਿਹਾਸਕ ਅਸਥਾਨ ਵਿਸ਼ਵ ਦੇ ਨਕਸ਼ੇ 'ਤੇ ਉੱਭਰ ਕੇ ਸਾਹਮਣੇ ਆਇਆ ਹੈ। 
ਜਿਸ ਪ੍ਰਤੀ ਵਿਸ਼ਵ ਭਰ ਵਿਚ ਵਸਦੀਆਂ ਆਦਿ ਧਰਮੀ ਸੰਗਤਾਂ ਦੀ ਸੱਚੀ ਸ਼ਰਧਾ ਤੇ ਆਸਥਾ ਹੈ। ਅੱਜ ਵਿਸ਼ਵ ਭਰ ਤੋਂ ਸੰਗਤਾਂ ਵੱਡੀ ਗਿਣਤੀ 'ਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨ 'ਤੇ ਨਤਮਸਕ ਹੋ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।