ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਦੇ ਸਕੂਲਾਂ ਵਿਖੇ 33. 90 ਲੱਖ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਕਾਰਜ ਕੀਤੇ ਸਮਰਪਿਤ
ਐੱਸ.ਏ.ਐੱਸ ਨਗਰ, 27 ਮਈ,2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਲੋ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਰਿਪੇਅਰ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ ਵਿਖੇ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਚੱਪੜਚਿੜੀ ਕਲਾਂ ਦੇ ਸਰਕਾਰੀ ਮਿਡਲ ਸਕੂਲ ਵਿਖੇ 06 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਢਾਂਚੇ ਨੂੰ ਬਿਹਤਰੀਨ ਬਣਾਉਣ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਈ ਸੀ ਤੇ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਇਹ ਵਾਅਦਾ ਪੂਰਾ ਕੀਤਾ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ।
ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। ਜ਼ਿਆਦਾਤਰ ਸਕੂਲਾਂ ਨੂੰ ਇੰਟਰਨੈਟ ਵਾਈ ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ।
ਸੂਬੇ ਵਿੱਚ ਨਿਵੇਸ਼ ਦੀ ਦਰ ਵੀ ਬਹੁਤ ਉੱਪਰ ਗਈ ਹੈ ਅਤੇ 97 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ, ਡੀ.ਈ.ਓ. ਪ੍ਰਾਇਮਰੀ, ਦਰਸ਼ਨਜੀਤ ਸਿੰਘ, ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ, ਹਰਪ੍ਰੀਤ ਕੌਰ ਅਤੇ ਨੀਨਾ, ਮੁੱਖ ਅਧਿਆਪਕ ਲਖਵਿੰਦਰ ਕੌਰ, ਪਿੰਡ ਕੈਲੋ, ਜਸਪਾਲ ਮਸੀਹ ਜੇ.ਈ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ, ਸਰਪੰਚ ਮਨਜੀਤ ਕੌਰ, ਚੱਪੜਚਿੜੀ ਖੁਰਦ, ਸਰਪੰਚ ਕੈਲੋ , ਤਰਲੋਚਨ ਸਿੰਘ ਤੋਚੀ ਮੌਜੂਦ ਸਨ।