ਪੀ.ਐਚ.ਸੀ. ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਮਲੇਰੀਆ ਜਾਂਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 27 ਮਈ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡ ਜੁਝਾਰਨਗਰ ਵਿਖੇ ਸਿਹਤ ਟੀਮ ਵਲੋਂ ਬਸਤੀਆਂ ਅਤੇ ਝੁੱਗੀਆਂ ’ਚ ਲੋਕਾਂ ਦੀ ਮਲੇਰੀਆ ਜਾਂਚ ਕੀਤੀ ਗਈ ਅਤੇ ਇਸ ਬੀਮਾਰੀ ਸਬੰਧੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ ਦੀਆਂ ਸਿਹਤ ਟੀਮਾਂ ਵੱਖ-ਵੱਖ ਥਾਈਂ ਮਲੇਰੀਆ ਜਾਂਚ ਕਰ ਰਹੀਆਂ ਹਨ ਤਾਂਕਿ ਇਸ ਮਾਰੂ ਬੁਖ਼ਾਰ ਤੋਂ ਲੋਕਾਂ ਦਾ ਸਮੇਂ ਸਿਰ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵੱਧਦਾ-ਫੁੱਲਦਾ ਹੈ।

ਉਨ੍ਹਾਂ ਦੱਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ।
ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਇਸ ਮੌਕੇ ਡਾ. ਜਯੋਤੀ ਸੀ.ਐਚ.ਓ., ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ, ਸਿਹਤ ਵਰਕਰ ਰਾਜਿੰਦਰ ਸਿੰਘ, ਰਘੁਵੀਰ ਸਿੰਘ, ਅਨੀਤਾ ਰਾਣੀ ਆਦਿ ਮੌਜੂਦ ਸਨ।