
ਗੜ੍ਹਸ਼ੰਕਰ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਐਸ ਡੀ ਐਮ ਨੇ ਲਹਿਰਾਇਆ
ਗੜ੍ਹਸ਼ੰਕਰ- 76ਵੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ ਡੀ ਐਮ ਗੜ੍ਹਸ਼ੰਕਰ ਨੇ ਨਿਭਾਈ। ਇਸ ਉਪਰੰਤ ਪਰੇਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ ਇਸ ਮੌਕੇ ਤੇ ਸੁਤੰਤਰਤਾ ਸੰਗਰਾਮੀਆ ਦੇ ਪ੍ਰੀਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗ
ਗੜ੍ਹਸ਼ੰਕਰ- 76ਵੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ ਡੀ ਐਮ ਗੜ੍ਹਸ਼ੰਕਰ ਨੇ ਨਿਭਾਈ। ਇਸ ਉਪਰੰਤ ਪਰੇਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ ਇਸ ਮੌਕੇ ਤੇ ਸੁਤੰਤਰਤਾ ਸੰਗਰਾਮੀਆ ਦੇ ਪ੍ਰੀਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਇਸ ਵਿੱਚ ਐਸ ਬੀ ਐੱਸ ਸਕੂਲ ਸਦਰਪੁਰ, ਦੋਆਬਾ ਪਬਲਿਕ ਸਕੂਲ ਪਾਰੋਵਾਲ, ਸੈਂਟ ਸੋਲਜਰ ਡਿਵਾਇਠ ਪਬਲਿਕ ਸਕੂਲ ਗੜ੍ਹਸ਼ੰਕਰ, ਐੱਮ ਆਰ ਸਿਟੀ ਸਕੂਲ,ਗੁਰਸੇਵਾ ਮਿਸ਼ਨ ਸਕੂਲ ਪਨਾਮ ਸ਼ਾਮਲ ਹੋਏ।
ਇਸ ਮੌਕੇ ਤੇ ਚਰਨਜੀਤ ਸਿੰਘ ਚੰਨੀ ਓ ਐਸ ਡੀ ਡਿਪਟੀ ਸਪੀਕਰ ਪੰਜਾਬ, ਡਾਕਟਰ ਜੰਗ ਬਹਾਦਰ ਸਿੰਘ ਰਾਏ, ਡੀ ਐਸ ਪੀ ਗੜ੍ਹਸ਼ੰਕਰ, ਤਹਿਸੀਲਦਾਰ ਗੜ੍ਹਸ਼ੰਕਰ, ਹਰਜਿੰਦਰ ਧੰਜਲ ਪੀ ਏਂ ਟੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਪਿਰੀਸੀਪਲ ਸੀਮਾਂ ਰਾਣੀ, ਮਨਜਿੰਦਰ ਕੌਰ ਬੀ ਡੀ ਪੀ ਓ ਗੜ੍ਹਸ਼ੰਕਰ,ਜੀਵਨ ਲਾਲ ਸੁਪਰਡੈਂਟ ਬੀ ਡੀ ਪੀ ਓ ਦਫਤਰ ਗੜ੍ਹਸ਼ੰਕਰ ਆਦਿ ਹਾਜ਼ਰ ਸਨ।
