ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਅੱਡਾ ਲਾਰੀਆਂ ਰਾਹੋਂ ਵਿਖੇ 19 ਮਾਰਚ ਨੂੰ ਲਗਾਇਆ ਜਾਵੇਗਾ ਅੱਖਾਂ ਦੇ ਮੁਫਤ ਅਪਰੇਸ਼ਨ ਕੈਂਪ
ਨਵਾਂਸ਼ਹਿਰ- ਨਵਾਂਸ਼ਹਿਰ ਇਲਾਕੇ ਦੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ ਮਾਨ ਪਰਿਵਾਰ ਰਾਹੋਂ ਦੇ ਸਹਿਯੋਗ ਨਾਲ 19 ਮਾਰਚ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਦੇ ਪ੍ਰਧਾਨ ਸੁਖਦੇਵ ਸਿੰਘ ਮਾਨ ਨੇ ਦੱਸਿਆ ਕਿ ਇਹ ਕੈਂਪ ਸੁਖਦੇਵ ਸਿੰਘ ਮਾਨ ਅਤੇ ਯੂ ਐਸ ਏ ਨਿਵਾਸੀ ਮਨਜੀਤ ਸਿੰਘ ਮਾਨ ਹੁਣਾਂ ਦੇ ਸਮੁੱਚੇ ਪਰਿਵਾਰ ਵੱਲੋਂ ਆਪਣੇ ਪਿਤਾ ਸਵ: ਸ: ਨਾਜਰ ਸਿੰਘ ਮਾਨ ਅਤੇ ਮਾਤਾ ਦਲੀਪ ਕੌਰ ਦੀ ਯਾਦ ਨੂੰ ਸਮਰਪਿਤ ਕੀਤਾ ਜਾਵੇਗਾ। ਸਵ: ਸ: ਨਾਜਰ ਸਿੰਘ ਮਾਨ ਵਲੋ ਬਹੁਤ ਲੰਮਾ ਅਰਸਾ ਗੁ: ਸਿੰਘ ਸਭਾ ਅੱਡਾ ਲਾਰੀਆਂ ਦੇ ਸੀਨੀਅਰ ਵਾਈਸ ਪ੍ਰਧਾਨ ਵਜੋਂ ਸੇਵਾ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਿਰਮਾਣ ਵਿਚ ਵੀ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਦੌਰਾਨ ਮਨਦੀਪ ਆਈ ਹਸਪਤਾਲ ਨਵਾਂ ਸ਼ਹਿਰ ਦੇ ਅੱਖਾਂ ਦੇ ਮਾਹਿਰ ਡਾਕਟਰ ਮਨਦੀਪ ਕੌਰ ਅਤੇ ਉਹਨਾਂ ਦੀ ਟੀਮ ਵੱਲੋਂ ਅੱਖਾਂ ਦੇ ਮਰੀਜਾਂ ਦੀ ਜਾਂਚ ਸਵੇਰੇ 09:00 ਤੋੰ ਲੈ ਕੇ ਦੁਪਹਿਰ 02:00 ਵਜੇ ਤੱਕ ਕੀਤੀ ਜਾਵੇਗੀ। ਅਪਰੇਸ਼ਨ ਯੋਗ ਪਾਏ ਗਏ ਮਰੀਜ਼ਾਂ ਦੇ ਆਪਰੇਸ਼ਨ ਬਾਅਦ ਵਿਚ ਮਨਦੀਪ ਆਈ ਹਸਪਤਾਲ ਨਵਾਂਸ਼ਹਿਰ ਵਿਖੇ ਮੁਫਤ ਕੀਤੇ ਜਾਣਗੇ । ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।
ਇਸ ਮੌਕੇ ਉਹਨਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਪਹਿਲਾਂ ਵੀ 17 ਤੋਂ ਵੱਧ ਅੱਖਾਂ ਦੀ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਹਰ ਸਾਲ ਅੱਖਾਂ ਦੇ ਜਾਂਚ ਕੈਂਪਾਂ ਤੋਂ ਇਲਾਵਾ ਘੱਟੋ-ਘੱਟ ਦੋ ਆਪਰੇਸ਼ਨ ਕੈਂਪ ਨਿਸ਼ਕਾਮ ਲਗਵਾਏ ਜਾਂਦੇ ਹਨ।
ਇਸ ਤੋਂ ਪਿਛਲਾ ਮੁਫਤ ਕੈਂਪ ਪਿਛਲੇ ਨਵੰਬਰ ਮਹੀਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ ਨਵਾਂਸ਼ਹਿਰ ਵਿਖੇ ਯੂ ਕੇ ਨਿਵਾਸੀ ਸ: ਸੋਹਣ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ ਜਿਸ ਵਿੱਚ 90 ਦੇ ਕਰੀਬ ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ ਸਨ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੁਸਾਇਟੀ ਸਮਾਜ ਸੇਵਾ ਦੇ ਖੇਤਰ ਵਿੱਚ ਕੁਝ ਹੋਰ ਸੇਵਾਵਾਂ ਵੀ ਅਰੰਭ ਕਰਨ ਜਾ ਰਹੀ ਹੈ। ਉਹਨਾਂ ਨੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਦਾ ਸੁਸਾਇਟੀ ਨੂੰ ਸਮੇਂ ਸਮੇਂ ਤੇ ਦਿੱਤੇ ਜਾ ਰਹੇ ਵਡਮੁੱਲੇ ਸਹਿਯੋਗ ਅਤੇ ਤਨ ਮਨ ਧਨ ਨਾਲ ਪਾਏ ਜਾ ਰਹੇ ਯੋਗਦਾਨ ਲਈ ਉਹਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਗਹੂੰਣ ਸੇਵਾਮੁਕਤ ਡੀ ਐੱਸ ਪੀ, ਜਸਵਿੰਦਰ ਸਿੰਘ ਸੈਣੀ, ਜਗਦੀਪ ਸਿੰਘ ਕੈਸ਼ੀਅਰ, ਮਨਮੋਹਨ ਸਿੰਘ ਅਤੇ ਸੁਰਿੰਦਰ ਸਿੰਘ ਵੀ ਮੌਜੂਦ ਸਨ।