ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨਾਲ ਹਰ ਰੋਜ਼ ਕੀਤਾ ਜਾ ਰਿਹਾ ਹੈ ਧੱਕਾ: ਸਰਬਜੀਤ ਸਿੰਘ ਝਿੰਜਰ
ਚੰਡੀਗੜ੍ਹ, 27 ਮਈ- ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਪੜ੍ਹੇ-ਲਿਖੇ, ਕਾਬਿਲ ਅਤੇ ਤਜਰਬੇਕਾਰ ਨੌਜਵਾਨਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਜਦੋਂ ਇਹ ਲੋਕ ਸਰਕਾਰ ਵਿੱਚ ਆਏ, ਤਾਂ ਕਹਿੰਦੇ ਸੀ ਕਿ ਅਸੀਂ ਆਮ ਘਰਾਂ ਦੇ ਧੀਆਂ-ਪੁੱਤਰਾਂ ਨੂੰ ਸੱਤਾ ਦੀਆਂ ਚਾਬੀਆਂ ਦੇਵਾਂਗੇ, ਪਰ ਅੱਜ ਹਰ ਮਹਿਕਮੇ ਦੇ ਚੇਅਰਮੈਨ ਦਿੱਲੀ ਤੋਂ ਲਿਆ ਕੇ ਬੈਠਾ ਦਿੱਤੇ ਗਏ ਹਨ। ਉਹਨਾਂ ਸਵਾਲ ਕੀਤਾ ਕਿ ਕੀ ਹੁਣ ਪੰਜਾਬ ਦੇ ਨੌਜਵਾਨਾਂ ਵਿੱਚੋਂ ਇਨ੍ਹਾਂ ਨੂੰ ਕੋਈ ਵੀ ਕਾਬਿਲ ਇਨਸਾਨ ਨਹੀਂ ਲੱਭਦਾ?
ਉਹਨਾਂ ਰੋਸ ਜਾਹਿਰ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਚਰਨਜੀਤ ਧਾਲੀਵਾਲ ਵਲੋਂ ਠੱਗੀ, ਰਿਸ਼ਵਤਖੋਰੀ ਅਤੇ ਜੇਲ੍ਹਾਂ ਕੱਟ ਚੁੱਕੇ ਆਮ ਆਦਮੀ ਪਾਰਟੀ ਦੇ ਫਰਜ਼ੀ ਆਗੂਆਂ ਦੀ ਤੁਲਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਵਿਅਕਤੀ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਪੰਜਾਬ ਦੇ ਨੌਜਵਾਨਾਂ ਨੂੰ ਜਾਗਣ ਅਤੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਜੇਕਰ ਹੁਣ ਨਹੀਂ ਬੋਲੋਗੇ ਤਾਂ ਕਦੋਂ? ਪਾਣੀ ਨੱਕ ਤਕ ਆ ਚੁੱਕਿਆ ਹੈ। ਉਹਨਾਂ ਕਿਹਾ ਕਿ ਜਾਗਦੀਆਂ ਜ਼ਮੀਰਾਂ ਵਾਲੇ ਲੋਕਾਂ ਨੂੰ ਹੁਣ ਚੁੱਪ ਨਹੀਂ ਰਹਿਣਾ ਚਾਹੀਦਾ ਅਤੇ ਉਹਨਾਂ ਨੂੰ ਆਪਣੇ ਹੱਕਾਂ ਲਈ ਅੱਗੇ ਆਕੇ ਇਹ ਲੜਾਈ ਲੜਨੀ ਪਵੇਗੀ।