ਫ਼ਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ

ਫ਼ਿਰੋਜ਼ਪੁਰ, 25 ਮਈ- ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪੀੜਤ ਨੌਜਵਾਨ ਅੰਬਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕੁਝ ਦਿਨ ਪਹਿਲਾਂ ਇੱਥੇ ਰੇਲਵੇ ਵਿੱਚ ਨੌਕਰੀ ਕਰਦੇ ਆਪਣੇ ਪਿਤਾ ਨੂੰ ਮਿਲਣ ਆਇਆ ਸੀ।

ਜਾਣਕਾਰੀ ਅਨੁਸਾਰ, ਫ਼ਿਰੋਜ਼ਪੁਰ ਪਹੁੰਚਣ ਤੋਂ ਬਾਅਦ ਨੌਜਵਾਨ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਦੇ ਕੁਝ ਟੈਸਟ ਕੀਤੇ ਗਏ। ਅੱਜ ਰਿਪੋਰਟ ਆਉਣ ’ਤੇ ਉਹ ਕਰੋਨਾ ਪਾਜ਼ੇਟਿਵ ਪਾਇਆ ਗਿਆ। ਸਿਹਤ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪੀੜਤ ਨੌਜਵਾਨ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਗੁੜਗਾਉਂ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਿੱਚ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ, ਪਰ ਸਾਵਧਾਨੀ ਵਰਤਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਰਹਿਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਵਿਭਾਗ ਵੱਲੋਂ ਨੌਜਵਾਨ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਛਾਣ ਕਰਵਾਈ ਜਾ ਰਹੀ ਹੈ।