ਕਾਂਗਰਸੀ ਵਰਕਰਾਂ ਦੀ ਮੀਟਿੰਗ ਆਯੋਜਿਤ
ਕੁਰਾਲੀ, 28 ਮਈ- ਹਲਕਾ ਖਰੜ ਦੇ ਪਿੰਡ ਨਨਹੇੜੀਆਂ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸੂਬੇ ਵਿਚ ਚੱਲ ਰਹੀ ਅਰਾਜਕਤਾ ਅਤੇ ਲੋਕ-ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਗਿਆ ਅਤੇ ਮੀਟਿੰਗ ਵਿਚ ਹਾਜਰ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਇਸ ਸੰਬੰਧੀ ਆਪਣੇ ਗੁੱਸੇ ਦਾ ਇਜਹਾਰ ਕੀਤਾ। ਮੀਟਿੰਗ ਦੌਰਾਨ ਪਿੰਡ ਦੇ ਸਥਾਨਕ ਮਸਲਿਆਂ ਦੇ ਨਾਲ-ਨਾਲ ਸੂਬੇ ਵਿਚ ਦਿਨੋਂ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਵੀ ਚਰਚਾ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਜਾ ਰਿਹਾ ਹੈ, ਅਪਰਾਧ ਵੱਧ ਰਹੇ ਹਨ, ਸਿੱਖਿਆ ਅਤੇ ਸਿਹਤ ਜਿਹੇ ਖੇਤਰਾਂ ਨੂੰ ਨਜਰਅੰਦਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਦੀ ਬਜਾਏ ਉਹਨਾਂ ਦੀ ਆਵਾਜ ਦਬਾਉਣ ’ਤੇ ਜੋਰ ਦੇ ਰਹੀ ਹੈ ਅਤੇ ਸਰਕਾਰ ਲੋਕਾਂ ਦੀ ਨਾ ਹੋ ਕੇ ਸਿਰਫ ਆਪਣੇ ਸਵਾਰਥਾਂ ਦੀ ਪਹਿਲ ਦੇ ਰਹੀ ਹੈ।
ਇਸ ਮੌਕੇ ਸਰਪੰਚ ਜਗਤਾਰ ਸਿੰਘ, ਪੰਚ ਗੁਰਮੇਲ ਸਿੰਘ, ਤਰਲੋਚਨ ਸਿੰਘ ਨਾਗਲ, ਬਿੱਟੂ ਸੁਹਾਲੀ, ਸੁਖਦੇਵ ਸਿੰਘ, ਬਹਾਦਰ ਸਿੰਘ, ਸੰਗਤ ਪਾਲ ਸਿੰਘ, ਕੁਲਵਿੰਦਰ ਸਿੰਘ, ਬੰਤ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।