
ਪ੍ਰਸਿੱਧ ਜੋਤਸ਼ੀ ਪੰਡਿਤ ਮੋਤੀ ਰਾਮ ਜੀ ਵਸ਼ਿਸ਼ਟ ਦਾ ਦੇਹਾਂਤ
ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜ਼ਾਰਾ ਦੇ ਵਸਨੀਕ ਪ੍ਰਸਿੱਧ ਜੋਤਸ਼ੀ ਪੰਡਿਤ ਮੋਤੀ ਰਾਮ ਵਸ਼ਿਸ਼ਟ ਦਾ 22 ਮਈ ਨੂੰ ਦਿਹਾਂਤ ਹੋ ਗਿਆ।
ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜ਼ਾਰਾ ਦੇ ਵਸਨੀਕ ਪ੍ਰਸਿੱਧ ਜੋਤਸ਼ੀ ਪੰਡਿਤ ਮੋਤੀ ਰਾਮ ਵਸ਼ਿਸ਼ਟ ਦਾ 22 ਮਈ ਨੂੰ ਦਿਹਾਂਤ ਹੋ ਗਿਆ।
ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਆਰੰਭ ਕੀਤੇ ਗਏ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 1 ਜੂਨ ਨੂੰ ਪਵੇਗਾ ਅਤੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਬਾਅਦ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਨਿਰਮਲ ਕੁਟੀਆ ਟੂਟੋ ਮਜ਼ਾਰਾ ਵਿਖੇ ਹੋਵੇਗਾ|
ਜਿਸ ਵਿੱਚ ਇਲਾਕੇ ਦੇ ਪ੍ਰਮੁੱਖ ਸਿਆਸੀ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ ਅਤੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨਗੇ।
