ਦਸਵੀਂ ਚੋਂ ਬਠਿੰਡਾ ਜ਼ਿਲ੍ਹੇ ਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਤਾਰਿਕ ਗੋਇਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ

ਮੌੜ ਮੰਡੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੌੜ ਮੰਡੀ ਦੇ ਤਾਰਿਕ ਗੋਇਲ ਨੇ ਬਠਿੰਡਾ ਜ਼ਿਲ੍ਹੇ ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਉਸਨੇ 97.38 ਫੀਸਦੀ ਅੰਕ ਪ੍ਰਾਪਤ ਕੀਤੇ।

ਮੌੜ ਮੰਡੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੌੜ ਮੰਡੀ ਦੇ ਤਾਰਿਕ ਗੋਇਲ ਨੇ ਬਠਿੰਡਾ ਜ਼ਿਲ੍ਹੇ ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਉਸਨੇ 97.38 ਫੀਸਦੀ ਅੰਕ ਪ੍ਰਾਪਤ ਕੀਤੇ। 
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਖਿਆ ਕ੍ਰਾਂਤੀ ਵਿਦਿਆਰਥੀ ਸਨਮਾਨ ਸਮਾਰੋਹ ਦੌਰਾਨ ਤਾਰਿਕ ਗੋਇਲ ਪੁੱਤਰ ਸੁਸ਼ੀਲ ਕੁਮਾਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। 
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਨਤੀਜਿਆਂ ਨੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਵਿੱਚ ਉਤਸ਼ਾਹ ਤੇ ਉਤਸੁਕਤਾ ਦਾ ਸੰਚਾਰ ਕਰ ਦਿੱਤਾ ਹੈ‌। ਇਸ ਜਮਾਤ ਦੇ ਨਤੀਜੇ ਵਿਦਿਆਰਥੀਆਂ ਦੀ ਸਿੱਖਿਆ ਦੇ ਇੱਕ ਮਹੱਤਵਪੂਰਨ ਪੜਾਅ ਦੀ ਸਮਾਪਤੀ ਅਤੇ ਉਹਨਾਂ ਦੇ ਉੱਚ ਸਿੱਖਿਆ ਜਾ ਕਰੀਅਰ ਦੇ ਮਾਰਗ ਦੀ ਸ਼ੁਰੂਆਤ ਨੂੰ ਦਰਸਾਉਂਦੇ ਹਨ।
ਇਹ ਨਾ ਸਿਰਫ ਵਿਦਿਆਰਥੀਆਂ ਦੀ ਮਿਹਨਤ ਤੇ ਸਮਰਪਣ ਦਾ ਪ੍ਰਗਟਾਵਾ ਹਨ,ਸਗੋਂ ਅਧਿਆਪਕਾਂ,ਸਕੂਲਾਂ ਤੇ ਸਿੱਖਿਆ ਪ੍ਰਣਾਲੀ ਦੀ ਸਮੁੱਚਤਾ ਨੂੰ ਵੀ ਉਜਾਗਰ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ,ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾ ਕੀਤੀ। 
ਤਾਰਿਕ ਗੋਇਲ ਨੂੰ ਸਨਮਾਨਿਤ ਕਰਨ ਤੇ ਧਾਰਮਿਕ ਸਮਾਜ ਸੇਵੀ ਅਤੇ ਰਾਜਨੀਤਕ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਨਮਾਨਿਤ ਕਰਨ ਨਾਲ ਤਾਰਿਕ ਗੋਇਲ ਸਿਖਿਆ ਦੇ ਖੇਤਰ ਵਿੱਚ ਹੋਰ ਮਿਹਨਤ ਕਰਕੇ ਪੰਜਾਬ ਦਾ ਨਾਂ ਰੌਸ਼ਨ ਕਰੇਗਾ।