ਪਿੰਡ ਪਾਹਲੇਵਾਲ ਤੋਂ ਨੌਜਵਾਨਾ ਵੱਡੀ ਗਿਣਤੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਗੜ੍ਹਸ਼ੰਕਰ/ਹੁਸ਼ਿਆਰਪੁਰ, 29 ਮਈ- ਆਮ ਆਦਮੀ ਪਾਰਟੀ ਨੂੰ ਪਿੰਡ ਪਾਹਲੇਵਾਲ (ਹਲਕਾ ਗੜ੍ਹਸ਼ੰਕਰ) ਤੋਂ ਵੱਡਾ ਸਮਰਥਨ ਮਿਲਿਆ, ਜਦੋਂ ਪਿੰਡ ਦੇ ਦਰਜਨਾਂ ਨੌਜਵਾਨਾਂ ਅਤੇ ਔਰਤਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਪ੍ਰੋਗਰਾਮ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਹੋਇਆ, ਜਿਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ।

ਸ੍ਰੀ ਰੋੜੀ ਨੇ ਇਸ ਮੌਕੇ ਦੱਸਿਆ ਕਿ ਇਹ ਸਰਦਾਰ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ,ਪੰਜਾਬ ਵੱਲੋਂ ਕੀਤੇ ਜਾ ਰਹੇ ਲੋਕਪੱਖੀ ਅਤੇ ਵਿਕਾਸ ਦਾ ਨਤੀਜਾ ਹੈ ਕਿ ਅੱਜ ਲੋਕ ਆਮ ਆਦਮੀ ਪਾਰਟੀ ਦੀ ਨੀਤੀਆਂ, ਪਾਰਦਰਸ਼ਤਾ ਅਤੇ ਜ਼ਮੀਨੀ ਪੱਧਰ ‘ਤੇ ਹੋ ਰਹੇ ਕੰਮਾਂ ਨਾਲ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਨੇ ਖਾਸ ਤੌਰ 'ਤੇ ਸ੍ਰੀ ਤ੍ਰਿਬਕ ਦੱਸ ਏਰੀ, ਪ੍ਰਧਾਨ ਗੜ੍ਹਸ਼ੰਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਪਾਹਲੇਵਾਲ ਵਿਚ ਜੋ ਵਿਕਾਸ ਕਾਰਜ ਲੰਬੇ ਸਮੇਂ ਤੋਂ ਰੁਕੇ ਹੋਏ ਸਨ, ਉਹਨਾਂ ਨੂੰ ਪੂਰਾ ਕਰਵਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਸ੍ਰੀ ਰੋੜੀ ਨੇ ਇਹ ਵੀ ਕਿਹਾ ਕਿ, ਜਿਹੜੀ ਆਸ ਤੇ ਭਰੋਸੇ ਨਾਲ ਇਨ੍ਹਾਂ ਨੌਜਵਾਨਾਂ ਨੇ ਪਾਰਟੀ ਵਿਚ ਕਦਮ ਰੱਖਿਆ ਹੈ, ਉਨ੍ਹਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਪਾਰਟੀ ਤਨ-ਮਨ-ਧਨ ਨਾਲ ਕੰਮ ਕਰੇਗੀ। ਪੰਜਾਬ ਨੂੰ ਨਵੀਂ ਦਿਸ਼ਾ ਤੇ ਰਫ਼ਤਾਰ ਦੇਣ ਲਈ ਆਮ ਆਦਮੀ ਪਾਰਟੀ ਸਮਰਪਿਤ ਹੈ।
ਇਹ ਸਮੂਲੀਅਤ ਹਲਕੇ ਵਿਚ ਪਾਰਟੀ ਦੀ ਵਧ ਰਹੀ ਪਹੁੰਚ ਅਤੇ ਜ਼ਮੀਨੀ ਪੱਧਰ ‘ਤੇ ਹੋ ਰਹੇ ਜਾਗਰੂਕਤਾ ਅਭਿਆਨਾਂ ਦੀ ਇੱਕ ਹੋਰ ਕਾਮਯਾਬੀ ਮੰਨੀ ਜਾ ਰਹੀ ਹੈ।