ਪਿੰਡ ਵਾਸੀਆਂ ਨੂੰ ਨਸ਼ਾ ਨਾ ਕਰਨ ਤੇ ਨਾ ਵਿਕਣ ਦੇਣ ਦੀ ਸਹੁੰ ਚੁਕਾਈ

ਮੌੜ ਮੰਡੀ- ਪੰਜਾਬ ਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ "ਨਸ਼ਾ ਮੁਕਤੀ ਯਾਤਰਾ" ਤਹਿਤ ਅੱਜ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਪਿੰਡ ਰਾਜਗੜ੍ਹ ਕੁੱਬੇ ਤੇ ਬੱਲੋਂ ਵਿਖੇ ਨਸ਼ਾ ਮੁਕਤੀ ਆਹੁਦੇਦਾਰਾਂ, ਵਲੰਟੀਅਰਾਂ ਤੇ ਸਮੂਹ ਪਿੰਡ ਵਾਸੀਆਂ ਨੂੰ ਨਸ਼ਾ ਨਾ ਕਰਨ ਤੇ ਨਾ ਵਿਕਣ ਦੇਣ ਦੀ ਸਹੁੰ ਚੁਕਾਈ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ। ਇਹਨਾਂ ਵਿਚੋਂ ਇੱਕ ਵਾਅਦਾ ਪੰਜਾਬ ਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਸੀ। ਪੰਜਾਬ 'ਚ ਨਸ਼ਿਆਂ ਨੂੰ ਕਿਸੇ ਵੀ ਕੀਮਤ ਤੇ ਵਿਕਣ ਨਹੀਂ ਦਿੱਤਾ ਜਾਵੇਗਾ। 
ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਪਾਸਿਓ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਨਸ਼ਾ ਮੁਕਤੀ ਵੱਲ ਕਦਮ ਵਧਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ "ਯੁੱਧ ਨਸ਼ਿਆਂ ਵਿਰੁੱਧ" ਦੇ ਹਲਕਾ ਕੁਆਰਡੀਨੇਟਰ ਹਿੰਮਤ ਸਿੰਘ ਵੀ ਹਾਜ਼ਰ ਸਨ।