ਵਿਧਾਇਕ ਜਿੰਪਾ ਨੇ ਚੌਕ ਸੁਰਾਜਾਂ ‘ਚ 23 ਲੱਖ ਰੁਪਏ ਦੀ ਲਾਗਤ ਨਾਲ ਟਾਈਲਾਂ ਦੇ ਕੰਮ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ- ਵਿਕਾਸ ਕਾਰਜਾਂ ਦੀ ਲੜੀ ਵਿਚ ਹੁਸ਼ਿਆਰਪੁਰ ਦੇ ਵਾਰਡ ਨੰਬਰ 40 ਸਥਿਤ ਚੌਕ ਸੁਰਾਜਾਂ 23 ਲੱਖ ਰੁਪਏ ਦੀ ਲਾਗਤ ਨਾਲ ਟਾਈਲ ਵਰਕਸ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਕੰਮ ਦਾ ਉਦਘਾਟਨ ਸਥਾਨਕ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ। ਇਸ ਮੌਕੇ ਜਿੰਪਾ ਨੇ ਕਿਹਾ ਕਿ ਚੌਕ ਸੁਰਾਜਾਂ ਇਲਾਕੇ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਹੁਣ ਇਸ ਇਲਾਕੇ ਨੂੰ ਡੱਬੀ ਬਾਜ਼ਾਰ ਦੀ ਤਰਜ਼ 'ਤੇ ਸੁੰਦਰ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ। ਇਸ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ ਸਗੋਂ ਬਾਜ਼ਾਰ ਦੀ ਰੌਣਕ ਵੀ ਵਧੇਗੀ। ਵਿਧਾਇਕ ਜਿੰਪਾ ਨੇ ਮੌਕੇ 'ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਹਿੱਤ ਵਿੱਚ ਪੈਸਾ ਖਰਚ ਕਰ ਰਹੀ ਹੈ, ਇਸ ਲਈ ਹਰ ਪ੍ਰੋਜੈਕਟ ਨੂੰ ਪਾਰਦਰਸ਼ਤਾ ਅਤੇ ਮਜ਼ਬੂਤੀ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਜਿੰਪਾ ਨੇ ਕਿਹਾ ਕਿ ਸੁਰਾਜਾਂ ਚੌਕ ਦੇ ਵਿਕਾਸ ਲਈ ਟਿਊਬਵੈੱਲ ਲਗਾਉਣ ਵਰਗੇ ਜ਼ਰੂਰੀ ਕੰਮ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਹੁਣ ਟਾਈਲ ਵਰਕਸ ਅਤੇ ਹੋਰ ਸਹੂਲਤਾਂ ਦੇ ਜੋੜ ਤੋਂ ਬਾਅਦ ਇਸ ਖੇਤਰ ਨੂੰ ਇੱਕ ਨਵੀਂ ਪਛਾਣ ਮਿਲੇਗੀ।
ਪ੍ਰੋਗਰਾਮ ਦੌਰਾਨ ਸਥਾਨਕ ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਇਸੇ ਤਰ੍ਹਾਂ ਦੇ ਵਿਕਾਸ ਕਾਰਜ ਇਲਾਕੇ ਦਾ ਚਿਹਰਾ ਬਦਲ ਦੇਣਗੇ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਪ੍ਰਦੀਪ ਬਿੱਟੂ, ਕੌਂਸਲਰ ਵਿਜੇ ਅਗਰਵਾਲ, ਮੋਹਿਤ ਸੈਣੀ ਅਤੇ ਅਜੇ ਜੈਨ ਤੋਂ ਇਲਾਵਾ ਇਲਾਕੇ ਦੇ ਕਈ ਪਤਵੰਤੇ ਵੀ ਮੌਜੂਦ ਸਨ।