ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਵਿਖੇ 10 ਜੁਲਾਈ ਦਿਨ ਵੀਰਵਾਰ ਨੂੰ ਮਨਾਇਆ ਜਾਵੇਗਾ ਗੁਰੂ ਪੁੰਨਿਆਂ ਦਾ ਪਾਵਨ ਪਵਿੱਤਰ ਦਿਹਾੜਾ
ਮਾਹਿਲਪੁਰ, 5 ਜੁਲਾਈ- ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੇ ਮੁੱਖ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਉਹਨਾਂ ਦੇ ਸਹਿਯੋਗੀ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਪੁੰਨਿਆਂ ਦਾ ਪਾਵਨ ਦਿਹਾੜਾ ਇਸ ਅਸਥਾਨ ਤੇ 10 ਜੁਲਾਈ ਦਿਨ ਵੀਰਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸਭ ਤੋਂ ਪਹਿਲਾਂ 8 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ। 10 ਜੁਲਾਈ ਦਿਨ ਵੀਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਪਰੰਤ ਦੁਪਹਿਰ 1 ਵਜੇ ਤੱਕ ਕਥਾ ਕੀਰਤਨ ਹੋਵੇਗਾ। ਗੁਰੂ ਕੇ ਲੰਗਰ ਅਟੁੱਟ ਚੱਲਣਗੇ।
ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਗੁਰੂ ਪੁੰਨਿਆਂ ਦਾ ਪਾਵਨ ਦਿਹਾੜਾ ਇੱਕ ਬਹੁਤ ਹੀ ਪਵਿੱਤਰ ਪਰਵ ਹੈ, ਜੋ ਸਾਨੂੰ ਗੁਰੂ ਦੀ ਲੋੜ ਅਤੇ ਉਸ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦਾ ਹੈ।