ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਰੈਸਟੋਰੈਂਟ ਅਤੇ ਬੀਅਰ ਬਾਰ ਤੋਂ ਪਾਨ-ਮਸਾਲਾ ਅਤੇ ਅਲਕੋਹਲ ਯੁਕਤ ਪੀਣ ਵਾਲੇ ਪਦਾਰਥਾਂ ਦੇ ਭਰੇ ਗਏ 8 ਸੈਂਪਲ
ਹੁਸ਼ਿਆਰਪੁਰ- ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ ਸਿੰਘ ਆਈਏਐਸ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮਾਂ ਵੱਲੋ ਲੋਕਾਂ ਨੂੰ ਵਧੀਆ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸੇ ਤਹਿਤ ਫੂਡ ਸੇਫਟੀ ਅਫਸਰ ਸ੍ਰੀ ਵਿਵੇਕ ਕੁਮਾਰ ਤੇ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੇ ਅਤੇ ਫੂਡ ਸੇਫਟੀ ਅਫ਼ਸਰ ਸ੍ਰੀ ਅਭਿਨਵ ਕੁਮਾਰ ਵੱਲੋਂ ਮਾਹਿਲਪੁਰ ਤੇ ਗੜ੍ਹਸ਼ੰਕਰ ਦੇ ਵੱਖ-ਵੱਖ ਰੈਸਟੋਰੈਂਟਾਂ ਅਤੇ ਬੀਅਰ ਬਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਨ-ਮਸਾਲਾ ਅਤੇ ਅਲਕੋਹਲ ਯੁਕਤ ਪੀਣ ਵਾਲੇ ਪਦਾਰਥਾਂ ਦੇ 8 ਸੈਂਪਲ ਭਰੇ ਗਏ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਫੂਡ ਸੇਫਟੀ ਅਫਸਰ ਸ਼੍ਰੀ ਵਿਵੇਕ ਕੁਮਾਰ ਅਤੇ ਅਭਿਨਵ ਕੁਮਾਰ ਨੇ ਦੱਸਿਆ ਕਿ ਇਹਨਾਂ ਰੈਸਟੋਰੈਂਟਾਂ ਅਤੇ ਬੀਅਰ ਬਾਰਾਂ ਦੀ ਚੈਕਿੰਗ ਦੌਰਾਨ ਪਾਨ-ਮਸਾਲਾ ਅਤੇ ਅਲਕੋਹਲ ਯੁਕਤ ਪੀਣ ਵਾਲੇ ਪਦਾਰਥਾਂ ਦੇ ਜੋ ਸੈਂਪਲ ਭਰੇ ਗਏ ਹਨ ਉਹ ਲੈਬ ਟੈਸਟ ਲਈ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਦੌਰਾਨ ਰੈਸਟੋਰੈਂਟਅਤੇ ਬੀਅਰ ਬਾਰ ਦੇ ਮਾਲਕਾਂ ਨੂੰ ਖਾਧ ਪਦਾਰਥ ਬਣਾਉਣ ਵਾਲੀਆਂ ਥਾਵਾਂ ਨੂੰ ਸਾਫ ਰੱਖਣ ਅਤੇ ਖਾਣਾ FSSAI ਮਿਆਰਾਂ ਦੇ ਅਨੁਸਾਰ ਹੋਣ ਬਾਰੇ ਕਿਹਾ ਗਿਆ। ਸ਼ਾਕਾਹਾਰੀ ਅਤੇ ਮਾਸਾਹਾਰੀ ਭੋਜਨ ਪਦਾਰਥ ਵੱਖਰੇ ਤੌਰ 'ਤੇ ਰੱਖਣ ਲਈ ਕਿਹਾ ਗਿਆ।
ਇਸਦੇ ਨਾਲ ਹੀ ਉਹਨਾਂ ਨੂੰ ਹਮੇਸ਼ਾ ਚੰਗੀ ਸਫਾਈ ਅਭਿਆਸਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਕਿਹਾ ਖਾਧ ਪਦਾਰਥਾਂ ਦੀ ਗੁਣਵੱਤਾ ਦਾ ਧਿਆਨ ਨਾ ਰੱਖਣ ਵਾਲਿਆਂ ਅਤੇ ਮਿਲਾਵਟ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।