ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਹੁਸ਼ਿਆਰਪੁਰ- ਨਿਰਮਲ ਕੁਟੀਆ ਟੂਟੋਮਜਾਰਾ ਜਨਮ ਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੇ ਮੌਜੂਦਾ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਤੇ ਸੰਤ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੋ ਜੀ ਵੱਲੋਂ ਬ੍ਰਹਮਲੀਨ ਸੰਤ ਸਤਨਾਮ ਮਹਾਰਾਜ ਜੀ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਵੱਲੋਂ ਚਲਾਈ ਚਾਲੀ ਨੂੰ ਮੁੱਖ ਰੱਖਦੇ ਹੋਏ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦੇ ਹੋਏ ਅੱਡਾ ਟੂਟੋਮਜ਼ਾਰਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੁਰੀਆਂ ਦਾ ਲੰਗਰ ਲਗਾਇਆ ਗਿਆ।

ਸਮਾਗਮ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਕਰਦਿਆਂ ਸਮੂਹ ਖ਼ਲਕਤ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਸੇਵਾਦਾਰਾਂ ਵੱਲੋਂ ਰਾਹਗੀਰਾਂ ਨੂੰ  ਠੰਡਾ ਮਿੱਠਾ ਜਲ ਅਤੇ ਛੋਲੇ ਪੂਰੀਆਂ ਦਾ ਲੰਗਰ
ਛਕਾਇਆ ਗਿਆ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ  ਨੇ ਕਿਹਾ  ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਸਾਡੇ ਸਭਨਾਂ ਲਈ ਪ੍ਰੇਰਨਾ ਸਰੋਤ ਹੈ।