ਨਿਰਮਲ ਕੁਟੀਆ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸ਼ਿਆਰਪੁਰ- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ।

ਹੁਸ਼ਿਆਰਪੁਰ- ਸ਼ਹੀਦਾਂ ਦੇ ਸਰਤਾਜ  ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ।
ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਇਸ ਮੌਕੇ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰਾਗੀ ਢਾਡੀ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਇਸ ਮੌਕੇ ਨਿਰਮਲ ਭੇਖ ਦੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ। 
ਉਨ੍ਹਾਂ ਦੱਸਿਆ ਕਿ ਇਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਰਾਗੀ ਭਾਈ ਸਿਮਰਨ ਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲ਼ਿਆਂ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਅਤੇ ਕਥਾ ਵਾਚਕ ਭਾਈ ਜੈਦੀਪ ਸਿੰਘ ਨੇ ਕਥਾ ਵਿਚਾਰਾਂ ਦੀ ਸਾਂਝ ਪਾਈ। ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਸ਼ਹੀਦਾਂ ਦੇ ਸਰਤਾਜ ਸ਼ਾਂਤੀ ਦੇ ਪੁੰਜ  ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਆਖਿਆ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹੀਦੀ ਨੇ ਸਿੱਖੀ ਨੂੰ ਨਵੀ ਦਿਸ਼ਾ ਪ੍ਰਦਾਨ ਕੀਤੀ।
ਸੇਵਾ ਸਿਮਰਨ ਅਤੇ ਸਰਬਤ ਦੇ ਭਲੇ ਦੀ ਸਿੱਖਿਆ ਸਾਰੇ ਸੰਸਾਰ ਵਿਚ ਫੈਲਾਈ।ਸਾਨੂੰ ਸਭਨੂੰ ਉਨ੍ਹਾਂ ਵਲੋਂ ਦਿਖਾਏ ਮਾਰਗ ਤੇ ਚਲਕੇ ਆਪਣਾ ਜੀਵਣ ਸਫਲਾ ਕਰਨਾ ਚਾਹੀਦਾ ਹੈ।ਉਪਰੰਤ ਆਏ ਹੋਏ ਰਾਗੀ ਢਾਡੀ ਕੀਰਤਨੀ ਜਥਿਆਂ ਅਤੇ ਪ੍ਰਮੁਖ ਸ਼ਖਸ਼ੀਅਤਾਂ ਨੂੰ ਗੁਰੁ ਘਰ ਦੀ ਬਖਸ਼ਿਸ ਸਿਰਪਾੳ ਨਾਲ ਨਵਾਜਿਆ ਗਿਆ।