ਬਹਿਲੋਲਪੁਰ ਵਿਖੇ ਚੌਥਾ ਖੂਨਦਾਨ ਕੈਂਪ ਲਗਾਇਆ

ਐਸ ਏ ਐਸ ਨਗਰ, 13 ਮਈ - ਪਿੰਡ ਬਹਿਲੋਲਪੁਰ ਦੇ ਸਰਪੰਚ ਮਨਜੀਤ ਸਿੰਘ ਵਲੋਂ ਪਿੰਡ ਦੀ ਪੰਚਾਇਤ, ਯੂਥ ਕਲੱਬ, ਪੰਜਾਬ ਰੈਡ ਕ੍ਰੋਸ, ਚੰਡੀਗੜ੍ਹ ਅਤੇ ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਮੁਹਾਲੀ ਦੇ ਸਹਿਯੋਗ ਨਾਲ ਪਿੰਡ ਦੇ ਕਮਿਊਨਿਟੀ ਸੈਂਟਰ ਵਿੱਚ ਚੌਥਾ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਜਨਰਲ ਹਸਪਤਾਲ ਸੈਕਟਰ 16 ਚੰਡੀਗੜ੍ਹ ਤੋਂ ਆਈ ਡਾਕਟਰ ਅੰਕਿਤ ਗਰਗ ਅਤੇ ਡਾਕਟਰ ਸ਼ਿਵਾਨੀ ਦੀ ਟੀਮ ਵਲੋਂ ਖੂਨਦਾਨੀਆਂ ਤੋਂ ਖੁਨ ਦੇ ਯੂਨਿਟ ਇਕੱਤਰ ਕੀਤੇ ਗਏ।

ਇਸ ਮੌਕੇ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 64 ਨੌਜਵਾਨਾਂ ਵਲੋਂ ਖੂਨ ਦਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਉਹ ਪਹਿਲਾਂ ਵੀ ਤਿੰਨ ਖੂਨਦਾਨ ਕੈਂਪ ਲਗਾ ਚੁੱਕੇ ਹਨ ਜਿਸ ਦੌਰਾਨ ਪਿੰਡ ਦੇ ਨੌਜਵਾਨਾਂ ਵਲੋਂ ਖੂਨਦਾਨ ਕਰਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਨੇ 18 ਸਾਲ ਪੂਰੇ ਕਰਨ ਤੋਂ ਬਾਅਦ ਪਹਿਲੀ ਵਾਰ ਖੂਨ ਦਾਨ ਕੀਤਾ।
ਇਸ ਮੌਕੇ ਦੇ ਪਿੰਡ ਦੀ ਪੰਚਾਇਤ ਰਾਮਪਾਲ, ਬਿਕਰਮ, ਹਰਪਾਲ ਸਿੰਘ, ਪ੍ਰਿਤਪਾਲ ਸਿੰਘ, ਕਰਨੈਲ ਸਿੰਘ, ਮਨਵੀਰ ਸਿੰਘ, ਪੰਜਾਬ ਰੈਡ ਕਰਾਸ ਤੋਂ ਸ੍ਰੀ ਦਿਆਨੰਦ ਵਿਨੇ, ਹਰਮਿੰਦਰ ਸਿੰਘ ਅਤੇ ਭਾਈ ਘਨਈਆ ਜੀ ਸੰਸਥਾ ਦੇ ਚੇਅਰਮੈਨ ਸ੍ਰੀ ਕੇਕੇ ਸੈਨੀ, ਪ੍ਰਧਾਨ ਸ੍ਰੀ ਸੰਜੀਵ ਰਾਬੜਾ ਅਤੇ ਵਲੰਟੀਅਰ ਸ਼ਾਮਿਲ ਹੋਏ।