ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਯੂਨੀਅਨ ਮੌੜ ਦੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
ਮੌੜ ਮੰਡੀ- ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਯੂਨੀਅਨ ਮੌੜ ਦੇ ਮੁਲਾਜ਼ਮਾਂ ਨੇ ਅੱਜ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪਿਛਲੇ ਲੰਮੇ ਸਮੇਂ ਤੋਂ ਸੀਵਰੇਜ਼ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲਟਕੀਆਂ ਹੋਈਆਂ ਹਨ ਜਿਵੇਂ ਕਿ ਬੂਟ,ਦਸਤਾਨੇ,ਮੈਟ ਪਿਛਲੇ ਸਾਲ ਦਾ ਵਧਿਆ ਬਕਾਇਆ,ਟਾਈਮ ਸਿਰ ਤਨਖਾਹਾਂ ਵਰਦੀਆਂ ਆਦਿ।

ਇਹਨਾਂ ਸਭ ਮੰਗਾਂ ਨੂੰ ਐੱਸ ਡੀ ਐੱਮ ਸਾਹਬ ਜੀ ਦੇ ਧਿਆਨ ਹਿੱਤ ਲਿਆਂਦਾ ਜਾ ਚੁੱਕਾ ਹੈ ਪਰ ਕਿਸੇ ਵੀ ਅਧਿਕਾਰੀ ਵੱਲੋਂ ਮੰਗਾਂ ਸਬੰਧੀ ਭਰੋਸਾ ਨਹੀਂ ਦਵਾਇਆ ਗਿਆ ਤੇ ਨਾ ਹੀ ਕਿਸੇ ਮੰਗ ਨੂੰ ਪੂਰਾ ਕੀਤਾ ਗਿਆ। ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਤੇ ਲੰਬੇ ਸਮੇਂ ਤੋਂ ਦਿੱਤੇ ਜਾ ਰਹੇ ਧਰਨੇ ਨੂੰ ਅਫਸਰਾਂ ਵੱਲੋਂ ਅਣਗੌਲੇ ਕੀਤਾ ਗਿਆ ਹੈ ਅਤੇ ਨਾ ਹੀ ਮੁਲਾਜ਼ਮਾਂ ਦੀ ਕੋਈ ਸਾਰ ਲਈ ਗਈ|
ਜਿਸ ਕਾਰਨ ਅੱਜ ਉਹਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ। ਮੁਲਾਜ਼ਮਾਂ ਨੇ ਵਾਟਰ ਵਰਕਸ ਦੀ ਟੈਂਕੀ ਤੇ ਚੜ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲਖਵਿੰਦਰ ਸਿੰਘ,ਰਾਮਭਜਨ, ਸ਼ੰਮੀ ਰਾਮ, ਸੂਰਜ ਕੁਮਾਰ, ਨਿਰਮਲ ਸਿੰਘ, ਹੈਪੀ ਸਿੰਘ ਆਦਿ ਹਾਜ਼ਰ ਸਨ।