
ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ
ਐਸ.ਏ.ਐਸ. ਨਗਰ, 15 ਜੁਲਾਈ- ਪੈਨਸ਼ਨਰਜ਼ ਵੈਲਫੇਅਰ ਸੋਸਾਇਟੀ ਮੁਹਾਲੀ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਆਲ ਇੰਡੀਆ ਸਟੇਟ ਗਵਰਨਮੈਂਟ ਪੈਨਸ਼ਨਰਜ਼ ਫੈਡਰੇਸ਼ਨ ਵੱਲੋਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਐਸ.ਏ.ਐਸ. ਨਗਰ, 15 ਜੁਲਾਈ- ਪੈਨਸ਼ਨਰਜ਼ ਵੈਲਫੇਅਰ ਸੋਸਾਇਟੀ ਮੁਹਾਲੀ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਆਲ ਇੰਡੀਆ ਸਟੇਟ ਗਵਰਨਮੈਂਟ ਪੈਨਸ਼ਨਰਜ਼ ਫੈਡਰੇਸ਼ਨ ਵੱਲੋਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਸੰਸਥਾ ਦੇ ਪ੍ਰਧਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੈਨਸ਼ਨਰਜ਼ ਵੈਲਫੇਅਰ ਸੋਸਾਇਟੀ ਮੁਹਾਲੀ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੂੰ ਆਲ ਇੰਡੀਆ ਸਟੇਟ ਗਵਰਨਮੈਂਟ ਪੈਨਸ਼ਨਰਜ਼ ਫੈਡਰੇਸ਼ਨ ਦੀਆਂ ਮੰਗਾਂ ਬਾਰੇ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਸੀ। ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਨਾ ਕਰਨ ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਨੂੰ 2.59 ਗੁਣਕ ਦਾ ਲਾਭ ਛੇਵੇਂ ਤਨਖਾਹ ਕਮਿਸ਼ਨ ਦੇ ਫੈਸਲੇ ਅਨੁਸਾਰ ਤੁਰੰਤ ਜਾਰੀ ਕੀਤਾ ਜਾਵੇ, ਨੈਸ਼ਨਲ ਫਿਕਸੇਸ਼ਨ ਦਾ 22-7-22 ਦਾ ਪੈਨਸ਼ਨਰ ਮਾਰੂ ਪੱਤਰ ਵਾਪਸ ਲੈ ਕੇ ਕੇਂਦਰ ਦੇ ਸੱਤਵੇਂ ਤਨਖਾਹ ਕਮਿਸ਼ਨ ਦੇ 6-7-2016 ਦੇ ਪੱਤਰ ਦੀਆਂ ਮਿਸਾਲਾਂ ਅਨੁਸਾਰ ਨੈਸ਼ਨਲ ਫਿਕਸੇਸ਼ਨ ਦਾ ਲਾਭ ਦੇਣ ਦਾ ਨਵਾਂ ਪੱਤਰ ਜਾਰੀ ਕੀਤਾ ਜਾਵੇ ਅਤੇ ਪੈਨਸ਼ਨਰਾਂ ਨੂੰ ਇਕਮੁੱਸ਼ਤ ਬਕਾਇਆ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫੈਮਲੀ ਪੈਨਸ਼ਨਰਾਂ ਨੂੰ ਬਕਾਏ ਦੀਆਂ ਕਿਸ਼ਤਾਂ ਨਾ ਦੇਣ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਮੈਡੀਕਲ ਰੀਇੰਬਰਸਮੈਂਟ ਦਾ ਬਜਟ ਵਧਾਇਆ ਜਾਵੇ ਤੇ ਪੈਨਸ਼ਨ ਕਮਿਊਨਿਟੀ ਰਕਮ ਕਟੌਤੀ ਬਾਅਦ ਬੰਦ ਕੀਤੀ ਜਾਵੇ, ਕੋਰਟਾਂ ਦੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਰਣਜੀਤ ਸਿੰਘ ਹੰਸ, ਚੇਅਰਮੈਨ ਰਾਮ ਕਿਸ਼ਨ ਧੁਨਕੀਆਂ, ਰਣਧੀਰ ਸਿੰਘ ਪ੍ਰਧਾਨ ਕੁਰਾਲੀ, ਗੁਣਵੰਤ ਸਿੰਘ, ਮਹਿੰਦਰ ਖੋਖਰ ਖਰੜ, ਸਿਕੰਦਰ ਸਿੰਘ, ਚਰਨਜੀਤ ਕੌਰ, ਐਸ.ਕੇ. ਦਾਬੜਾ, ਬਲਵੰਤ ਸਿੰਘ, ਸੁਰਿੰਦਰ ਸਿੰਘ ਕੁਰਾਲੀ, ਮਲਾਗਰ ਸਿੰਘ ਕੁਰਾਲੀ ਸ਼ਾਮਲ ਸਨ।
