ਭਾਰਤ ਦੇ ਵਿਕਾਸ ਵਿੱਚ ਰਾਜੀਵ ਗਾਂਧੀ ਦੀ ਵੱਡੀ ਦੇਣ: ਬਲਬੀਰ ਸਿੰਘ ਸਿੱਧੂ

ਐਸ ਏ ਐਸ ਨਗਰ, 21 ਮਈ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵੱਲੋਂ ਆਪਣੇ ਦਫਤਰ ਵਿਖੇ ਸ਼੍ਰੀ ਰਾਜੀਵ ਗਾਂਧੀ ਦੀ 34ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਰਾਜੀਵ ਗਾਂਧੀ ਵੱਲੋਂ ਦੇਸ਼ ਲਈ ਕੀਤੇ ਕੰਮ ਹਮੇਸ਼ਾ ਯਾਦ ਰਹਿਣਗੇ। ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ 40 ਸਾਲ ਦੀ ਉਮਰ ਵਿੱਚ ਹੀ ਉਹ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਬਣੇ। ਘੱਟ ਉਮਰ ਹੋਣ ਦੇ ਬਾਵਜੂਦ ਉਨ੍ਹਾਂ ਦੀ ਸੋਚ ਬਹੁਤ ਆਧੁਨਿਕ ਸੀ। ਉਹ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਦੀ ਨੀਂਹ ਵੀ ਰਾਜੀਵ ਗਾਂਧੀ ਨੇ ਰੱਖੀ, ਜਿਸ ਨੂੰ ਅੱਗੇ ਚਲਾ ਕੇ ਸ਼੍ਰੀ ਰਾਹੁਲ ਗਾਂਧੀ ਨੇ ਨਵੇਂ ਆਯਾਮ ਦਿੱਤੇ। ਆਈ.ਟੀ. ਖੇਤਰ ਵਿੱਚ ਆਏ ਇਨਕਲਾਬ ਕਾਰਨ ਅੱਜ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਅਤੇ ਲੋਕਾਂ ਨੂੰ ਸਰਕਾਰੀ ਕੰਮ ਲਈ ਲੰਮੀਆਂ ਲਾਈਨਾਂ ਵਿੱਚ ਖੜ੍ਹਾ ਨਹੀਂ ਹੋਣਾ ਪੈਂਦਾ।
ਸ਼ਰਧਾਂਜਲੀ ਸਮਾਗਮ ਦੌਰਾਨ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੁੱਛਲੀ ਕਲਾਂ, ਕੌਂਸਲਰ ਕਮਲਜੀਤ ਸਿੰਘ ਬੰਨੀ, ਸੁੱਚਾ ਸਿੰਘ ਕਲੌੜ ਅਤੇ ਜਗਦੀਸ਼ ਸਿੰਘ ਜੁੱਗਾ, ਕਾਂਗਰਸੀ ਆਗੂ ਗੁਰਚਰਨ ਸਿੰਘ ਭਮਰਾ, ਗੁਰਸਾਹਿਬ ਸਿੰਘ, ਨਛੱਤਰ ਸਿੰਘ, ਲਖਬੀਰ ਸਿੰਘ, ਨਵਜੋਤ ਸਿੰਘ ਬਾਛਲ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ, ਬਲਬੀਰ ਸਿੰਘ ਸੈਕਟਰ 67, ਮੰਡਲ ਪ੍ਰਧਾਨ ਪ੍ਰਦੀਪ ਸੋਨੀ, ਮੰਡਲ ਪ੍ਰਧਾਨ ਗੁਰਮੇਜ ਸਿੰਘ, ਮੰਡਲ ਪ੍ਰਧਾਨ ਸ਼੍ਰੀ ਅਸ਼ੋਕ ਕੌਂਡਲ, ਰਜਿੰਦਰ ਸਿੰਘ ਧਰਮਗੜ੍ਹ, ਹਰਦਿਆਲ ਚੰਦ ਬਡਬਰ, ਸੁਰਿੰਦਰ ਰਾਜਪੂਤ ਸਾਬਕਾ ਕੌਂਸਲਰ, ਜਸਪਾਲ ਸਿੰਘ ਟਿਵਾਣਾ, ਪ੍ਰਕਾਸ਼ ਚੰਦ, ਪਰਮਜੀਤ ਸਿੰਘ ਚੌਹਾਨ, ਬਲਬੀਰ ਸਿੰਘ ਫੇਜ਼-5, ਜਤਿੰਦਰ ਸਿੰਘ ਸੋਢੀ, ਕਰਮਜੀਤ ਸਿੰਘ ਸਿੱਧੂ, ਡਾ. ਬਾਜਵਾ ਸ਼ਾਹੀ ਮਾਜਰਾ, ਨਰਿੰਦਰ ਕੁਮਾਰ ਫੇਜ਼-6, ਡੀ ਪੀ ਸ਼ਰਮਾ, ਗੁਰਵਿੰਦਰ ਗੋਗੀ, ਮਲਕੀਅਤ ਸਿੰਘ ਮਟੋਰ, ਕੁਲਵਿੰਦਰ ਸਿੰਘ ਰੋਮੀ, ਨਰਿੰਦਰ ਕੌਸ਼ਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।