ਮਹੰਤ ਰਾਮ ਸਿੰਘ ਜੀ ਅਤੇ ਸੰਤ ਬਾਬਾ ਮਾਨ ਸਿੰਘ ਜੀ ਦੀ ਸਲਾਨਾ ਯਾਦ ਦੇ ਸੰਬੰਧ ਵਿੱਚ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਿਖੇ ਧਾਰਮਿਕ ਸਮਾਗਮ ਕਰਵਾਇਆ
ਮਾਹਿਲਪੁਰ, 4 ਜੂਨ- ਹੋਤੀ ਮਰਦਾਨ ਸੰਪਰਦਾਏ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਿਖੇ ਮਹੰਤ ਰਾਮ ਸਿੰਘ ਜੀ ਅਤੇ ਸੰਤ ਬਾਬਾ ਮਾਨ ਸਿੰਘ ਜੀ ਦੀ ਸਲਾਨਾ ਯਾਦ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਅਸਥਾਨ ਦੇ ਮੌਜੂਦਾ ਮੁੱਖ ਸੰਚਾਲਕ ਮਹੰਤ ਬਿਕਰਮਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਸਭ ਤੋਂ ਪਹਿਲਾਂ 14 ਸ੍ਰੀ ਆਖੰਡ ਪਾਠਾਂ ਦੇ ਪਾਠ ਦੇ ਭੋਗ ਪਾਏ ਗਏ ।

ਪਾਠਾਂ ਦੇ ਭੋਗ ਤੋਂ ਬਾਅਦ ਭਾਈ ਗੁਰਨੇਕ ਸਿੰਘ ਜੀ ਅਤੇ ਭਾਈ ਗੁਰ ਸਾਹਿਬ ਸਿੰਘ ਗੁਰਦਾਸਪੁਰ ਜੀ ਦੇ ਰਾਗੀ ਜਥਿਆਂ ਨੇ ਕਥਾ ਕੀਰਤਨ ਕਰਦਿਆਂ ਮਹਾਂਪੁਰਸ਼ਾਂ ਦੀ ਪਰਉਪਕਾਰੀ ਜ਼ਿੰਦਗੀ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਹਾਂਪੁਰਸ਼ ਵੱਲੋਂ ਮਨੁੱਖਤਾ ਦੀ ਭਲਾਈ ਲਈ ਜੋ ਕਾਰਜ ਕੀਤੇ ਗਏ ਉਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸੰਤ ਬਾਬਾ ਬਿਕਰਮਜੀਤ ਸਿੰਘ ਨੇ ਕਿਹਾ ਕਿ ਮਹਾਂਪੁਰਸ਼ਾਂ ਦਾ ਜੀਵਨ ਪਹਾੜੀ ਝਰਨੇ ਦੀ ਤਰ੍ਹਾਂ ਸ਼ੁੱਧ ਤੇ ਪਵਿੱਤਰ ਸੀ।
ਉਹਨਾਂ ਨੇ ਹਮੇਸ਼ਾ ਹੀ ਆਪਣੇ ਦਰ ਤੇ ਆਈਆਂ ਸੰਗਤਾਂ ਨੂੰ ਇੱਕ ਪ੍ਰਭੂ ਦਾ ਨਾਮ ਜਪਣ ਦੇ ਨਾਲ ਨਾਲ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਊਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਮਰੀਜ਼ਾਂ ਦਾ ਸ਼ੂਗਰ ਟੈਸਟ ਦਾ ਮੁਫਤ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਮਨਜੀਤ ਸਿੰਘ ਸੰਘਾ ਮਾਹਿਲਪੁਰ, ਬੀਬੀ ਸਤਿੰਦਰ ਕੌਰ ਅਤੇ ਡੇਰੇ ਨਾਲ ਜੁੜੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਚਾਹ- ਪਕੌੜੇ ਅਤੇ ਗੁਰੂ ਕਾ ਲੰਗਰ ਤੋਂ ਅਤੁਟ ਚੱਲਿਆ ।