
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ’ਤੇ ਵਿਸ਼ੇਸ਼ ਸਮਾਗਮ ਭਲਕੇ
ਐਸ ਏ ਐਸ ਨਗਰ, 4 ਜੂਨ- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 5 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਐਸ ਏ ਐਸ ਨਗਰ, 4 ਜੂਨ- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 5 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਟੁੱਟ ਵਰਤਾਇਆ ਜਾਵੇਗਾ।
