ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਗੈਂਗਸਟਰਾਂ ਦੇ ਗਠਜੋੜ ਵਿੱਚ ਸ਼ਾਮਿਲ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਮ ਤੁਰੰਤ ਨੰਗਰ ਕਰਨ ਮੁੱਖ ਮੰਤਰੀ - ਕਾਮਰੇਡ ਬੰਤ ਬਰਾੜ
ਐਸ ਏ ਐਸ ਨਗਰ, 4 ਜੂਨ- ਕਮਿਊਨਿਸਟ ਪਾਰਟੀ ਆਫ ਇੰਡੀਆ (ਸੀ ਪੀ ਆਈ) ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਗੈਂਗਸਟਰਾਂ ਦੇ ਗਠਜੋੜ ਵਿੱਚ ਸ਼ਾਮਿਲ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਮ ਤੁਰੰਤ ਨੰਗਰ ਕਰਨੇ ਚਾਹੀਦੇ ਹਨ। ਪਾਰਟੀ ਦੇ 21 ਤੋਂ 25 ਜੁਲਾਈ ਤੱਕ ਚੰਡੀਗੜ੍ਹ ਵਿਖੇ ਹੋਣ ਜਾ ਰਹੇ ਰਾਸ਼ਟਰੀ ਸੰਮੇਲਨ ਬਾਰੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ੇ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਇਹ ਸਾਰਾ ਵਰਤਾਰਾ ਨੇਤਾਵਾਂ ਅਤੇ ਸੂਬੇ ਦੇ ਉੱਚ ਅਧਿਕਾਰੀਆਂ ਦੇ ਗਠਜੋੜ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਚੱਲ ਰਿਹਾ ਹੈ। ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਇਸ ਗਠਜੋੜ ਵਿੱਚ ਸ਼ਾਮਿਲ ਸਾਰੇ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਮ ਲੋਕਾਂ ਵਿੱਚ ਨੰਗਰ ਕਰਕੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪੁਲੀਸ ਰਾਜ ਚੱਲ ਰਿਹਾ ਹੈ ਅਤੇ ਨਸ਼ਾ ਕਰਨ ਵਾਲੇ ਲੋਕਾਂ ਦੇ ਘਰ ਢਾਹੇ ਜਾ ਰਹੇ ਹਨ ਪਰੰਤੂ ਇਸ ਧੰਦੇ ਵਿੱਚ ਸ਼ਾਮਿਲ ਕਿਸੇ ਵੀ ਰਾਜਸੀ ਨੇਤਾ ਜਾਂ ਉੱਚ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਇਸ ਧੰਦੇ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਲੀਸ ਝੂਠੇ ਮੁਕਾਬਲੇ ਦਿਖਾ ਕੇ ਲੋਕਾਂ ਦਾ ਕਤਲ ਕਰ ਰਹੀ ਹੈ। ਜਿਸ ਬਾਰੇ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਦੇਸ਼ ਦਾ ਕਾਨੂੰਨ ਪੁਲੀਸ ਨੂੰ ਕਿਸੇ ਦੀ ਹੱਤਿਆ ਕਰਨ ਦਾ ਅਧਿਕਾਰ ਨਹੀਂ ਦਿੰਦਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਭਰ ਵਿੱਚ ਫਿਰਕੂਪ੍ਰਸਤ ਤਾਕਤਾਂ ਮਜਬੂਤ ਹੋਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਦਾ ਪਾਰਟੀ ਵਲੋਂ ਦੇਸ਼ ਦੇ ਬੁੱਧੀਜੀਵੀਆਂ ਅਤੇ ਨਿਰਪੱਖ ਲੋਕਾਂ ਨਾਲ ਮਿਲਕੇ ਟਾਕਰਾ ਕੀਤਾ ਜਾਵੇਗਾ ਅਤੇ ਦੇਸ਼ ਨੂੰ ਧਰਮਾਂ ਅਤੇ ਜਾਤਾਂ ਵਿੱਚ ਵੰਡਣ ਨਹੀਂ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਸੰਮੇਲਨ ਤੋਂ ਪਹਿਲਾਂ 21 ਸਤੰਬਰ ਨੂੰ ਮੁਹਾਲੀ ਵਿਖੇ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਤੋਂ 25 ਹਜ਼ਾਰ ਵਰਕਰਾਂ ਦਾ ਇਕੱਠ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੰਮੇਲਨ ਵਿੱਚ ਦੇਸ਼ ਦੇ ਗਰੀਬਾਂ, ਮਜਦੂਰਾਂ, ਛੋਟੇ ਕਿਸਾਨਾਂ, ਮੁਲਾਜਮਾਂ ਅਤੇ ਦੁਕਾਨਦਾਰਾਂ ਦੇ ਹੱਕਾਂ ਲਈ ਪਾਰਟੀ ਵੱਲੋਂ ਮਹੱਤਵਪੂਰਨ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਇਸ ਸੰਮੇਲਨ ਨਾਲ ਪਾਰਟੀ ਉੱਤਰ ਭਾਰਤ ਵਿੱਚ ਹੋਰ ਮਜਬੂਤ ਹੋਵੇਗੀ। ਇਸ ਸੰਮੇਲਨ ਵਿੱਚ ਦੇਸ਼ ਦੀਆਂ ਸਾਰੀਆਂ ਖੱਬੀਆਂ ਧਿਰਾਂ ਨੂੰ ਇੱਕ ਪਲੇਟਫਾਰਮ ’ਤੇ ਇਕਜੁੱਟ ਕਰਨ ਦਾ ਉਪਰਾਲਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਦੇਸ਼ ਵਿੱਚ ਖੱਬੇਪੱਖੀ, ਜਮਹੂਰੀਅਤ ਪਸੰਦ ਲੋਕਾਂ ਨੂੰ ਇਕੱਠੇ ਕਰਕੇ ਦੇਸ਼ ਵਿੱਚ ਰਾਜਨੀਤਕ ਗਰੀਬ ਪੱਖੀ ਲੋਕਾਂ ਦਾ ਬਦਲਾਅ ਪੇਸ਼ ਕੀਤਾ ਜਾਵੇਗਾ। ਦੇਸ਼ ਵਿੱਚ ਆਦਿਵਾਸੀਆਂ ਨੂੰ ਜੋ ਮਾਓਵਾਦੀ ਕਹਿ ਕੇ ਕਤਲੇਆਮ ਕੀਤਾ ਜਾ ਰਿਹਾ ਹੈ, ਉਸ ਦੀ ਪਾਰਟੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੋ ਲੋਕ ਆਪਣੀਆਂ ਸਜਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ 500 ਗਜ ਤੋਂ ਘੱਟ, ਪਿੰਡਾਂ ਦੀ ਲਾਲ ਲਕੀਰ ਅੰਦਰ ਅਤੇ 20 ਹਜ਼ਾਰ ਕਲੋਨੀਆਂ ਦੀਆਂ ਰਜਿਸਟਰੀਆਂ ’ਤੇ ਰੋਕ ਲਗਾਈ ਗਈ ਹੈ ਉਸ ਨੂੰ ਤੁਰੰਤ ਖਤਮ ਕੀਤਾ ਜਾਵੇ ਅਤੇ ਜੇਕਰ ਲੋੜ ਪਵੇ ਤਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਇਸ ਵਿੱਚ ਤੁਰੰਤ ਸੋਧ ਕੀਤੀ ਜਾਵੇ। ਉਹਨਾਂ ਕਿਹਾ ਕਿ ਇਨ੍ਹਾਂ ਰਜਿਸਟਰੀਆਂ ਕਾਰਨ ਸੂਬੇ ਦੇ ਮਜਦੂਰ, ਬੇ-ਜ਼ਮੀਨੇ, ਐਸ ਸੀ, ਬੀ ਸੀ ਅਤੇ ਹੋਰ ਗਰੀਬ ਲੋਕ ਪ੍ਰਭਾਵਿਤ ਹੋ ਰਹੇ ਹਨ।
ਇਸ ਮੌਕੇ ਪਾਰਟੀ ਦੇ ਜਿਲ੍ਹਾ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੀਪਰ ਨੇ ਕਿਹਾ ਕਿ ਉਹ ਪਾਰਟੀ ਦੇ ਮਹਾਸੰਮੇਲਨ ਤੇ ਪ੍ਰੋਗਰਾਮ ਨੂੰ ਸਫਲ ਕਰਨ ਲਈ ਪੂਰਾ ਸਹਿਯੋਗ ਕਰਨਗੇ ਅਤੇ ਸੂਬੇ ਦੇ ਹੱਕ ਵਿੱਚ ਖੜ੍ਹਨ ਵਾਲੀਆਂ ਜਥੇਬੰਦੀਆਂ, ਬੁੱਧੀਜੀਵੀਆਂ, ਸਮਾਜਿਕ ਤੇ ਹੋਰ ਸੰਸਥਾਵਾਂ ਨੂੰ ਨਾਲ ਜੋੜ ਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਇਆ ਜਾਵੇਗਾ। ਇਸ ਮੌਕੇ ਪਾਰਟੀ ਦੀ ਜਿਲ੍ਹਾ ਇਕਾਈ ਵਲੋਂ ਸੂਬਾ ਸਕੱਤਰ ਨੂੰ ਫੰਡ ਵਜੋਂ ਇੱਕ ਲੱਖ ਰੁਪਏ ਦਿੱਤੇ ਗਏ ਅਤੇ ਨਾਲ ਹੀ ਭਰੋਸਾ ਦਿਵਾਇਆ ਕਿ ਰੈਲੀ ਵਿੱਚ ਜਿਲ੍ਹੇ ਮੁਹਾਲੀ ਤੋਂ 1,000 ਵਰਕਰ ਸ਼ਾਮਿਲ ਹੋਣਗੇ।
ਇਸ ਮੌਕੇ ਇੰਡੀਅਨ ਐਸੋਸੀਏਸ਼ਨ ਆਫ ਲਾਇਰਸ ਦੇ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ ਪੀ ਆਈ ਨੇ ਗਰੀਬ ਅਤੇ ਪੀੜਿਤ ਲੋਕਾਂ ਦੇ ਜਿਹੜੇ ਮਸਲੇ ਚੁੱਕੇ ਹਨ, ਐਸੋਸੀਏਸ਼ਨ ਇਨ੍ਹਾਂ ਦਾ ਪੂਰਨ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਾਰਟੀ ਜਾਂ ਨੇਤਾ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਸੰਬੰਧੀ ਸੰਘਰਸ਼ ਕਰੇਗਾ, ਐਸੋਸੀਏਸ਼ਨ ਉਸ ਵਿੱਚ ਸ਼ਾਮਿਲ ਹੋ ਕੇ ਸੂਬੇ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਦਿਲਦਾਰ, ਮਹਿੰਦਰਪਾਲ, ਅਵਤਾਰ ਸਿੰਘ ਦੀਪਰ, ਨਸੀਬ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਲਹੌਰੀਆ, ਗੁਰਦਿਆਲ ਸਿੰਘ, ਮਹਿੰਦਰ ਸਿੰਘ ਸਰਸਿਨੀ, ਸੁਖਪਾਲ ਸਿੰਘ ਹੁੰਦਲ, ਬ੍ਰਿਜ ਮੋਹਨ ਸ਼ਰਮਾ, ਕਮਲ ਸਿੰਘ, ਰਾਨੀ ਡੇਰਾਬੱਸੀ, ਸਤਵਿੰਦਰ ਸਿੰਘ ਕਰਾਲਾ, ਅਸ਼ਵਨੀ ਕੁਮਾਰ ਮਿਨਹਾਸ, ਭਾਗ ਸਿੰਘ ਗੀਗੇਮਾਜਰਾ ਹਾਜਰ ਸਨ।