ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨੇਚਰ ਪਾਰਕ ਵਿੱਚ ਚੱਲ ਰਹੇ ਐਥਲੈਟਿਕਸ ਸਮਰ ਕੈਂਪ ਦਾ ਦੌਰਾ
ਐਸ ਏ ਐਸ ਨਗਰ, 4 ਜੂਨ- ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮੁਹਾਲੀ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਸਥਾਨਕ ਫੇਜ਼ 8 ਦੇ ਨੇਚਰ ਪਾਰਕ (ਵਾਈ ਪੀ ਐਸ ਸਕੂਲ ਸਾਹਮਣੇ) ਵਿਖੇ ਬੱਚਿਆਂ ਲਈ 2 ਜੂਨ ਤੋਂ ਆਰੰਭ ਹੋਏ ਸਮਰ ਟ੍ਰੇਨਿੰਗ ਕੈਂਪ ਦਾ ਦੌਰਾ ਕੀਤਾ ਅਤੇ ਕੈਂਪ ਵਿੱਚ ਸ਼ਾਮਿਲ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਅਸੀਰਵਾਦ ਦਿੱਤਾ। 20 ਜੂਨ ਤੱਕ ਚੱਲਣ ਵਾਲੇ ਇਸ ਕੈਂਪ ਵਿੱਚ ਸਵੇਰੇ 6 ਤੋਂ 8 ਵਜੇ ਤੱਕ ਵਿਸ਼ੇਸ਼ ਅਥਲੈਟਿਕ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਹ ਕੈਂਪ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਹੀ ਲਾਭਕਾਰੀ ਹੈ। ਉਹਨਾਂ ਕਿਹਾ ਕਿ ਇਹ ਬੱਚੇ ਹੀ ਭਵਿੱਖ ਦੇ ਚੈਂਪੀਅਨ ਹਨ, ਇਨ੍ਹਾਂ ਵਿੱਚੋਂ ਕਈਆਂ ਨੇ ਰਾਜ ਪੱਧਰ ’ਤੇ ਗੋਲਡ ਮੈਡਲ ਜਿੱਤੇ ਹਨ ਅਤੇ ਰਾਸ਼ਟਰੀ ਪੱਧਰ ’ਤੇ ਵੀ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਮੈਡਲ ਜਿੱਤ ਰਹੇ ਹਨ।
ਐਥਲੈਟਿਕਸ ਐਸੋਸੀਏਸ਼ਨ ਵਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਮੁਫਤ ਟ੍ਰੇਨਿੰਗ ਦੇਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਸੰਸਥਾ ਨੂੰ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਦੀ ਲੋੜ ਹੋਵੇ ਤਾਂ ਨਗਰ ਨਿਗਮ ਅਤੇ ਖੁਦ ਉਹ ਹਰ ਵੇਲੇ ਹਾਜਰ ਹਨ।
ਇਸ ਮੌਕੇ ਕੈਂਪ ਦੀ ਅਗਵਾਈ ਕਰ ਰਹੇ ਮੁਹਾਲੀ ਜਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੋਚ ਸਵਰਣ ਸਿੰਘ ਨੇ ਕਿਹਾ ਕਿ ਉਹਨਾਂ ਦਾ ਮਕਸਦ ਖੇਡਾਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ, ਹੌਸਲਾ ਅਤੇ ਤੰਦਰੁਸਤੀ ਨੂੰ ਬੜ੍ਹਾਵਾ ਦੇਣਾ ਹੈ।
ਇਹ ਕੈਂਪ ਸਿਰਫ ਟ੍ਰੇਨਿੰਗ ਲਈ ਨਹੀਂ ਹੈ ਬਲਕਿ ਇਹ ਇੱਕ ਆਧਾਰ ਹੈ ਜੋ ਬੱਚਿਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਲੈ ਕੇ ਜਾ ਸਕਦਾ ਹੈ। ਸਾਡੀ ਕੋਸ਼ਿਸ਼ ਹੈ ਕਿ ਹਰ ਬੱਚਾ ਆਪਣੀ ਖੇਡ ਕਾਬਲੀਅਤ ਨੂੰ ਪਛਾਣੇ ਅਤੇ ਨਿਖਾਰੇ। ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਸਮਰ ਕੈਂਪ ਵਿੱਚ ਸ਼ਾਮਿਲ ਬੱਚੇ ਅਤੇ ਨੌਜਵਾਨ ਹਾਜਰ ਸਨ।