ਹਾਈ ਕੋਰਟ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦਿੱਤੀ

ਕੋਲਕਾਤਾ, 5 ਜੂਨ- ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਕੋਲਕਾਤਾ ਪੁਲੀਸ ਨੇ ਕਥਿਤ ਤੌਰ ‘ਤੇ ਫਿਰਕੂ ਟਿੱਪਣੀਆਂ ਵਾਲਾ ਵੀਡੀਓ ਨਸ਼ਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਕਿਹਾ ਕਿ ਉਸ ਵਿਰੁੱਧ ਸ਼ਿਕਾਇਤ ਕਿਸੇ ਵੀ ਗੰਭੀਰ ਅਪਰਾਧ ਦਾ ਖੁਲਾਸਾ ਨਹੀਂ ਕਰਦੀ ਹੈ।

 ਕਾਨੂੰਨ ਦੀ ਵਿਦਿਆਰਥਣ ਪਨੋਲੀ ਨੂੰ ਪਿਛਲੇ ਹਫ਼ਤੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਕੋਲਕਾਤਾ ਦੇ ਗਾਰਡਨ ਰੀਚ ਪੁਲਿਸ ਸਟੇਸ਼ਨ ਵਿੱਚ ਉਸ ਵਿਰੁੱਧ ਇੱਕ ਵਾਇਰਲ ਵੀਡੀਓ ਦੇ ਮੱਦੇਨਜ਼ਰ ਐਫਆਈਆਰ ਦਰਜ ਕੀਤੀ ਗਈ ਸੀ।
ਇਸ ਵੀਡੀਓ ਵਿਚਉਸ ਨੇ ਆਪ੍ਰੇਸ਼ਨ ਸਿੰਦੂਰ ‘ਤੇ ਬਾਲੀਵੁੱਡ ਅਦਾਕਾਰਾਂ ਦੀ ਆਲੋਚਨਾ ਕਰਨ ਵਾਲਿਆਂ ਖ਼ਿਲਾਫ਼ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ। ਪੁਲੀਸ ਨੇ ਕਿਹਾ ਸੀ ਕਿ ਉਸ ਦੀ ਹੁਣ ਡਿਲੀਟ ਕੀਤੀ ਗਈ ਵੀਡੀਓ ਵਿੱਚ ਘੱਟ ਗਿਣਤੀ ਭਾਈਚਾਰੇ ਵਿਰੁੱਧ “ਅਪਮਾਨਜਨਕ” ਟਿੱਪਣੀਆਂ ਸਨ।
ਜਸਟਿਸ ਰਾਜਾ ਬਾਸੂ ਚੌਧਰੀ ਦੀ ਬੈਂਚ ਨੇ ਉਸਨੂੰ ਜ਼ਮਾਨਤੀ ਬਾਂਡ ਅਤੇ 10,000 ਰੁਪਏ ਜ਼ਮਾਨਤ ‘ਤੇ ਰਿਹਾ ਦਾ ਹੁਕਮ ਦਿੱਤਾ ਅਤੇ ਉਸਨੂੰ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ ਦਾ ਹੁਕਮ ਦਿੱਤਾ।
ਅਦਾਲਤ ਨੇ ਉਸਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡ ਕੇ ਨਾ ਜਾਵੇ। ਹਾਈ ਕੋਰਟ ਨੇ ਪੁਲੀਸ ਨੂੰ ਪਨੋਲੀ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ, ਕਿਉਂਕਿ ਉਸਨੇ ਸ਼ਿਕਾਇਤ ਕੀਤੀ ਸੀ ਕਿ ਉਸਦੀ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਉਸਨੂੰ ਧਮਕੀਆਂ ਮਿਲ ਰਹੀਆਂ ਹਨ।