ਘਸੋਖਾਨਾ ਸੀਵਰੇਜ਼ ਪਾਈਪ ਲਾਈਨ ਮਾਮਲਾ : ਜੇਲ੍ਹਾਂ ਤੋਂ ਰਿਹਾਅ ਹੋਕੇ ਆਏ ਕਿਸਾਨਾਂ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ
ਮੌੜ ਮੰਡੀ (ਪੈਗਾਮ-ਏ-ਜਗਤ)- ਮੌੜ ਮੰਡੀ ਦੇ ਸੀਵਰੇਜ਼ ਦੀ ਪਾਈਪ ਲਾਈਨ ਜੋ ਕੋਟਫੱਤਾ ਦੀ ਲਸਾੜਾ ਡਰੇਨ ਤੱਕ ਪਾਈ ਜਾ ਰਹੀ ਹੈ ਉਸਨੂੰ ਪਿੰਡ ਘਸੋਖਾਨਾ ਦੇ ਵਿਚਕਾਰ ਦੀ ਲੰਘਾਇਆ ਜਾ ਰਿਹਾ ਸੀ ਜਿਸਨੂੰ ਲੈਕੇ ਪਿੰਡ ਵਾਸੀਆਂ ਵੱਲੋਂ ਇਸ ਪਾਈਪ ਲਾਈਨ ਦਾ ਵਿਰੋਧ ਕੀਤਾ ਗਿਆ ਜਿਸਦੇ ਚੱਲਦਿਆਂ ਪਿੰਡ ਦੀ ਪੰਚਾਇਤ ਤੋਂ ਇਲਾਵਾ 150 ਤੋਂ ਵੱਧ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਲੁਧਿਆਣਾ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਸੀ।

ਇਸ ਦੌਰਾਨ ਮੁਕਤਸਰ ਦੀ ਜੇਲ੍ਹ ਵਿੱਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਸਮੇਤ 13 ਦੇ ਕਰੀਬ ਕਿਸਾਨਾਂ ਵੱਲੋਂ ਭੁੱਖ ਹੜਤਾਲ ਅਤੇ ਮਰਨ ਵਰਤ ਸ਼ੁਰੂ ਕੀਤਾ ਗਿਆ, ਜਿਸਤੋਂ ਬਾਅਦ ਬਠਿੰਡਾ ਪ੍ਰਸ਼ਾਸਨ ਅਤੇ ਯੂਨੀਅਨ ਦੇ ਆਗੂਆਂ ਵਿਚਕਾਰ ਸਹਿਮਤੀ ਬਣੀ ਕਿ ਸੀਵਰੇਜ ਪਾਈਪ ਲਾਈਨ ਨੂੰ ਪਿੰਡ ਤੋਂ ਬਾਹਰਵਾਰ ਲੰਘਾਇਆ ਜਾਵੇਗਾ, ਜਿਸਦੇ ਚੱਲਦਿਆਂ ਪਾਈਪ ਲਾਈਨ ਪਾਉਣ ਦਾ ਕੰਮ ਰੋਕ ਦਿੱਤਾ ਗਿਆ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਰਿਹਾਅ ਕੀਤਾ ਗਿਆ।
ਕਿਸਾਨਾਂ ਦੀ ਰਿਹਾਈ ਅਤੇ ਪਾਈਪ ਲਾਈਨ ਦਾ ਕੰਮ ਰੁਕਣ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਸ਼ੁਕਰਾਨੇ ਦਾ ਪਾਠ ਅਤੇ ਅਰਦਾਸ ਕਰਵਾਈ ਗਈ ਅਤੇ ਜੇਲ੍ਹਾਂ ਵਿੱਚੋਂ ਰਿਹਾਅ ਹੋਕੇ ਆਏ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ, ਬਲਵਿੰਦਰ ਸਿੰਘ ਜੋਧਪੁਰ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਬਲਾਕਾਂ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਜੇਲ ਜਾਣ ਵਾਲੇ ਪਿੰਡ ਵਾਸੀਆਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸਰਕਾਰਾਂ ਦੀ ਧੱਕੇਸ਼ਾਹੀ ਨੂੰ ਰੋਕਣਾ ਜਰੂਰੀ ਹੈ। ਬਲਦੇਵ ਸਿੰਘ ਸੰਦੋਹਾ ਨੇ ਬੋਲਦਿਆਂ ਕਿਹਾ ਕਿ ਸਾਨੂੰ ਸਰਕਾਰ ਦੇ ਅਗਲੇ ਐਕਸ਼ਨ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਇਸਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਜੇਲ ਤੋਂ ਰਿਹਾਅ ਹੋ ਕੇ ਆਏ ਸਾਰੇ ਕਿਸਾਨਾਂ ਨੂੰ ਨਾਲ ਲੈਕੇ ਪਿੰਡ ਅੰਦਰ ਜੇਤੂ ਮਾਰਚ ਵੀ ਕੱਢਿਆ ਗਿਆ।
ਪਿੰਡ ਦੇ ਸਰਪੰਚ ਹਰਜਸ ਸਿੰਘ ਤੋਂ ਇਲਾਵਾ ਗੁਰਦਿੱਤਾ ਸਿੰਘ ਮਾਈਸਰਖਾਨਾ, ਮੱਖਣ ਸਿੰਘ ਘਸੋਖਾਨਾ, ਹਰਪ੍ਰੀਤ ਸਿੰਘ ਬੁਰਜ,ਬਾਦਲ ਸਿੰਘ ਕੋਟਲੀ ਖੁਰਦ, ਨਿਰਮਲ ਸਿੰਘ, ਇਕਬਾਲ ਸਿੰਘ ਮਾਈਸਰਖਾਨਾ, ਗੁਰਦੀਪ ਸਿੰਘ ਮਾਈਸਰਖਾਨਾ ਆਦਿ ਤੋਂ ਇਲਾਵਾ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਅਹੁਦੇਦਾਰ ਆਦਿ ਹਾਜ਼ਰ ਸਨ।