ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 15 ਜੂਨ 2025 ਦਿਨ ਐਤਵਾਰ ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿਘ ਜੀ ਦੀ ਕੋਠੀ ਦਾ ਘਿਰਾਓ.

ਪਟਿਆਲਾ, 09 ਜੂਨ- ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 15 ਜੂਨ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਪਟਿਆਲਾ, 09 ਜੂਨ- ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 15 ਜੂਨ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ  ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ, ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ  ਵਿਭਾਗ ਵਿੱਚ ਵਿਸ਼ੇਸ਼ ਤੌਰ ' ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ। 
ਪ੍ਰੰਤੂ ਕਰੀਬ  3 ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ  ਮੇਲ ਦੀ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਨਹੀਂ ਦਿੱਤਾ ਗਿਆ।ਜਦਕਿ ਸੂਬੇ ਅੰਦਰ ਡੇਂਗੂ ਅਤੇ ਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ। 
ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ।ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ਼ ਦੀਆਂ ਅੰਦਾਜ਼ਨ 270 ਅਸਾਮੀਆਂ ਪੰਜਾਬ ਕੈਬਨਿਟ ਮੀਟਿੰਗ ਵਿੱਚ ਮੰਨਜੂਰ ਹੋਣ ਦਾ ਪਤਾ ਲੱਗਾ ਹੈ।ਪ੍ਰੰਤੂ ਅਜੇ ਤੱਕ  ਇਸ਼ਤਿਹਾਰ  ਜਾਰੀ ਨਹੀ ਕੀਤਾ  ਗਿਆ।
ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੋ ਕੋਰਸ ਬੰਦ ਹੋ ਚੁੱਕੇ ਹਨ, ਉਹਨਾਂ ਦੱਸਿਆ ਕਿ ਬੇਰੁਜ਼ਗਾਰ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ।
ਇਸ ਮੌਕੇ  ਰਾਜ ਸੰਗਤੀਵਾਲਾ,ਨਾਹਰ ਸਿੰਘ ,ਲਖਵਿੰਦਰ ਸਿੰਘ,   ਸਾਹਿਬ ਸਿੰਘ, ਰਵਿੰਦਰ ਸਿੰਘ ਅਜਨਾਲਾ, ਨੀਰਜ਼ ਕੁਮਾਰ, ਵਿਕਰਮ ਫਿਰੋਜ਼ਪੁਰ, ਬਲਕਾਰ ਸਿੰਘ, ਹਰਮਨ ਸਿੰਘ,ਦੀਪ ਸਿੰਘ, ਜਗਤਾਰ ਸਿੰਘ ,ਨਾਹਰ ਸਿੰਘ ,ਮੇਜਰ ਪਾਤੜਾਂ, ਮਨਦੀਪ ਝੁਨੀਰ ,ਹਰਕੀਰਤ ਸਿੰਘ, ਸਤਵੀਰ ਸਿੰਘ, ਭੁਪਿੰਦਰ ਸੁਨਾਮ, ਆਦਿ ਹਾਜ਼ਰ ਸਨ।