
ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਐਸ.ਏ.ਐਸ.ਨਗਰ, 09, ਜੂਨ 2024: ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿਵੇਂ ਕਿ ਗਮਾਡਾ, ਨਗਰ ਨਿਗਮ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ।
ਐਸ.ਏ.ਐਸ.ਨਗਰ, 09, ਜੂਨ 2024: ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿਵੇਂ ਕਿ ਗਮਾਡਾ, ਨਗਰ ਨਿਗਮ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਏਅਰਫੀਲਡ ਵਿੱਚ ਪੰਛੀਆਂ ਦੀ ਮੌਜੂਦਗੀ ਕਾਰਨ ' ਲੈਂਡਿੰਗ ' ਅਤੇ ' ਟੇਕ ਆਫ ' ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਈ ਰੋਕਥਾਮ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੌਰੀ ਤੌਰ ਤੇ ਸਬੰਧਤ ਵਿਭਾਗਾਂ ਦੀ ਸਹਾਇਤਾ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਲਿਆਂਦਾ ਹੈ ਕਿ ਮੀਟ ਦੀਆਂ ਦੁਕਾਨਾਂ 'ਤੇ ਆਸਾਨੀ ਨਾਲ ਉਪਲਬਧ ਕੱਚਾ ਮਾਸ ਤੇ ਹੋਰ ਰਹਿੰਦ-ਖੂਹੰਦ ਇਸ ਖੇਤਰ ਵਿੱਚ ਪੰਛੀਆਂ ਦੀ ਆਮਦ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ। ਇਸੇ ਤਰ੍ਹਾਂ ਕੰਬਾਲਾ, ਜਗਤਪੁਰ ਅਤੇ ਸੈਕਟਰ 74 ਦੇ ਆਸ-ਪਾਸ ਲੱਗੇ ਕੂੜੇ ਦੇ ਢੇਰਾਂ ਨੂੰ ਸ਼ਿਫਟ ਕਰਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਧਿਆਨ ਦੇਣ ਨੂੰ ਕਿਹਾ। ਸਬੰਧਤ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਸ ਕੰਮ ਸਬੰਧੀ ਕਾਰਵਾਈ ਚਲ ਰਹੀ ਹੈ ਅਤੇ ਜਲਦੀ ਹੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਡਰੇਨਜ ਵਿਭਾਗ ਨੂੰ ਕੰਬਾਲਾ, ਜਗਤਪੁਰ ਦੀਆਂ ਡਰੇਨਾਂ ਦੀ ਸਫਾਈ ਦਾ ਕੰਮ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ।
ਇਸੇ ਤਰ੍ਹਾਂ ਨੇੜਲੇ ਮੈਰਿਜ ਪੈਲੇਸਾਂ/ਹੋਟਲਾਂ ਵੱਲੋਂ ਰਾਤ ਵੇਲੇ ਲੇਜ਼ਰ ਲਾਈਟਾਂ ਦੀ ਵਰਤੋਂ ਵੀ ਲੈਂਡਿੰਗ ਸਮੇਂ ਪਾਇਲਟਾਂ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਇਸ ਲਈ ਹਵਾਈ ਅੱਡੇ ਦੇ 200 ਮੀਟਰ ਦੇ ਘੇਰੇ ਵਿੱਚ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਤੁਰੰਤ ਪਾਬੰਦੀ ਲਗਾਉਣ ਮਨਾਹੀ ਦੇ ਹੁਕਮ ਜਾਰੀ ਕਰਨ ਲਈ ਵੀ ਕਿਹਾ।
ਇਸ ਤੋਂ ਇਲਾਵਾ ਏਅਰਪੋਰਟ ਅਥਾਰਟੀਆਂ ਵੱਲੋਂ ਮੀਟਿੰਗ ਦੌਰਾਨ ਇਹ ਵੀ ਧਿਆਨ ਵਿੱਚ ਲਿਆਦਾ ਗਿਆ ਕਿ ਜੀਰਕਪੁਰ ਦੇ ਨੇੜੇ ਏਅਰ ਫੋਰਸ ਸਟੇਸ਼ਨ ਦੇ ਆਸ ਪਾਸ ਹਾਈ ਗਰਾਊਡਾਂ ਦੇ ਨੇੜੇ ਲੇਬਰ ਕੈਂਪ ਹੋਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਲੇਬਰਜ਼ ਦੀ ਵੈਰੀਫਿਕੇਸ਼ਨ ਹੋਣੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਗਮਾਡਾ, ਨਗਰ ਨਿਗਮ ਮੁਹਾਲੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਸੁਰੱਖਿਅਤ ' ਲੈਂਡਿੰਗ ' ਅਤੇ 'ਟੇਕਆਫ ' ਨੂੰ ਯਕੀਨੀ ਬਣਾਉਣ ਲਈ ਪੰਛੀਆਂ ਦੀ ਰੋਕਥਾਮ ਨਾਲ ਸਬੰਧਤ ਕਦਮ ਚੁੱਕਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
