ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਲਗਾਏ ਜਾਗਰੂਕਤਾ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੂਨ: ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਮਿਤੀ 09.06.2025 ਨੂੰ ਪਿੰਡ ਰਾਏਪੁਰ ਕਲਾਂ, ਸਨੇਟਾ, ਸ਼ਾਮਪੁਰ, ਘਟੌਰ, ਤਿਉੜ ਅਤੇ ਭੂਪਨਗਰ ਵਿਖੇ ਜਾਗਰੂਕਤਾ ਕੈਂਪ ਲਗਾਏ।

ਕੈਂਪ ਦੌਰਾਨ ਡਾ. ਪਾਰੁਲ ਗੁਪਤਾ, ਡਾ. ਹਰਮੀਤ ਕੌਰ, ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸ. ਸੁੱਚਾ ਸਿੰਘ, ਸ. ਜਸਪ੍ਰੀਤ ਸਿੰਘ ਅਤੇ ਸ. ਮਨਪਾਲ ਸਿੰਘ ਨੇ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਪੌਦ ਸੁਰੱਖਿਆ, ਪਸ਼ੂ ਪਾਲਣ, ਬੱਕਰੀ ਪਾਲਣ, ਮੱਛੀ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਰਕਾਰੀ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ।