ਅਪਾਰਟਮੈਂਟ ਵਿੱਚ ਅੱਗ ਲੱਗਣ ਕਾਰਨ ਪਿਤਾ ਸਮੇਤ ਦੋ ਬੱਚਿਆਂ ਦੀ ਮੌਤ
ਨਵੀਂ ਦਿੱਲੀ, 10 ਜੂਨ- ਦਿੱਲੀ ਦੇ ਦਵਾਰਕਾ ਖੇਤਰ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਵਿੱਚ ਆਪਣੇ ਫਲੈਟ ਤੋਂ ਛਾਲ ਮਾਰ ਦਿੱਤੀ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਅੱਗ ਲੱਗਣ ਦੇ ਕਾਰਨਾਂ ਦਾ ਵੀ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਦਿੱਲੀ ਫਾਇਰ ਸਰਵਿਸ ਦੇ ਅਨੁਸਾਰ ਵਿਭਾਗ ਨੂੰ ਸਵੇਰੇ 10.01 ਵਜੇ ਦਵਾਰਕਾ ਦੇ ਐੱਮਆਰਵੀ ਸਕੂਲ ਦੇ ਨੇੜੇ ਸਥਿਤ ਸ਼ਬਦ ਅਪਾਰਟਮੈਂਟ ਤੋਂ ਅੱਗ ਲੱਗਣ ਬਾਰੇ ਇੱਕ ਸੂਚਨਾ ਮਿਲੀ।
ਸ਼ੁਰੂ ਵਿੱਚ ਅੱਠ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਅਤੇ ਬਾਅਦ ਵਿਚ ਅੱਗ ਬੁਝਾਉਣ ਦੇ ਯਤਨਾਂ ਵਿੱਚ ਸਹਾਇਤਾ ਲਈ ਵਾਧੂ ਫਾਇਰ ਇੰਜਣ ਤਾਇਨਾਤ ਕੀਤੇ ਗਏ ਸਨ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।