ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਲੋਕਾਂ ਨੂੰ ਦਵਾਈਆਂ ਲਈ ਸਬਸਿਡੀ ਰਾਸ਼ੀ ਦੇ ਚੈੱਕ ਦਿੱਤੇ ਗਏ।

ਸ੍ਰੀ ਮੁਕਤਸਰ ਸਾਹਿਬ: ਡਾ.ਐਸ.ਪੀ. ਸਿੰਘ ਓਬਰਾਏ ਨੇ ਆਪਣੀ ਨੇਕ ਕਮਾਈ ਦਾ 98% ਹਿੱਸਾ ਲੋਕ ਭਲਾਈ ਨੂੰ ਸਮਰਪਿਤ ਕਰ ਦਿੱਤਾ ਹੈ। ਇਸੇ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹੀਦਾਂ ਦੀ ਯਾਦ 'ਚ ਬਣਾਏ ਗਏ ਮੁਕਤੇ ਮੀਨਾਰ 'ਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਪਰਿਵਾਰਾਂ ਨੇ ਡਾ. ਅਰਵਿੰਦਰਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹਨ, ਨਵਜੋਤ ਸਿੰਘ ਜੋ ਕਿ 9 ਸਾਲ ਦਾ ਹੈ ਪਰ ਸ਼ੂਗਰ ਤੋਂ ਪੀੜਤ ਹੈ।

ਸ੍ਰੀ ਮੁਕਤਸਰ ਸਾਹਿਬ: ਡਾ.ਐਸ.ਪੀ. ਸਿੰਘ ਓਬਰਾਏ ਨੇ ਆਪਣੀ ਨੇਕ ਕਮਾਈ ਦਾ 98% ਹਿੱਸਾ ਲੋਕ ਭਲਾਈ ਨੂੰ ਸਮਰਪਿਤ ਕਰ ਦਿੱਤਾ ਹੈ। ਇਸੇ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹੀਦਾਂ ਦੀ ਯਾਦ 'ਚ ਬਣਾਏ ਗਏ ਮੁਕਤੇ ਮੀਨਾਰ 'ਚ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਪਰਿਵਾਰਾਂ ਨੇ ਡਾ. ਅਰਵਿੰਦਰਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹਨ, ਨਵਜੋਤ ਸਿੰਘ ਜੋ ਕਿ 9 ਸਾਲ ਦਾ ਹੈ ਪਰ ਸ਼ੂਗਰ ਤੋਂ ਪੀੜਤ ਹੈ। ਇਹ ਹਰ ਰੋਜ਼ ਟੀਕੇ ਲਗਾਉਂਦਾ ਹੈ। ਪਰਿਵਾਰ ਇਲਾਜ ਕਰਵਾਉਣ ਤੋਂ ਅਸਮਰੱਥ ਸੀ, ਇਸ ਲਈ ਓਬਰਾਏ ਨੇ ਪਰਿਵਾਰ ਦੀ ਬਾਂਹ ਫੜੀ। ਇਸੇ ਤਰ੍ਹਾਂ 10ਵੀਂ ਜਮਾਤ ਵਿੱਚ ਪੜ੍ਹਦੀ ਇੱਕ ਗਰੀਬ ਪਰਿਵਾਰ ਦੀ ਧੀ ਜੋ ਕਿ ਕਈ ਬਿਮਾਰੀਆਂ ਤੋਂ ਪੀੜਤ ਹੈ ਅਤੇ ਚਾਰ ਹੋਰ ਪਰਿਵਾਰ ਜੋ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ, ਨੂੰ ਓਬਰਾਏ ਵੱਲੋਂ ਹਰ ਮਹੀਨੇ ਇਲਾਜ ਲਈ ਚੈੱਕ ਦਿੱਤੇ ਜਾਂਦੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਰਸੀਦ ਨਹੀਂ ਹੈ, ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਟ ਕੇ ਦਿੱਤੀ ਜਾਂਦੀ ਹੈ। , ਮਾਸਟਰ ਜਸਪਾਲ ਸਿੰਘ, ਸੋਮਨਾਥ ਮਲਕੀਤ ਸਿੰਘ, ਗੁਰਚਰਨ ਸਿੰਘ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।