ਸਰਬਤ ਦੇ ਭਲੇ ਲਈ ਅਰਦਾਸ ਕੀਤੀ

ਐਸ ਏ ਐਸ ਨਗਰ, 24 ਅਗਸਤ (ਸ.ਬ.) ਸਮਾਜਸੇਵੀ ਸੰਸਥਾ ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਇੱਕ ਜੱਥੇ ਵਲੋਂ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਮੱਥਾ ਟੇਕਿਆ ਗਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਐਸ ਏ ਐਸ ਨਗਰ, 24 ਅਗਸਤ (ਸ.ਬ.) ਸਮਾਜਸੇਵੀ ਸੰਸਥਾ ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਇੱਕ ਜੱਥੇ ਵਲੋਂ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਮੱਥਾ ਟੇਕਿਆ ਗਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਕੌਂਸਲ ਦੇ ਪ੍ਰਧਾਨ ਸz. ਮਨਜੀਤ ਸਿੰਘ ਨੇ ਦੱਸਿਆ ਕਿ ਕੌਂਸਲ ਦੇ ਮੈਂਬਰ ਅਤੇ ਅਹੁਦੇਦਾਰ ਸਮੇਂ ਸਮੇਂ ਤੇ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਅਤੇ ਹੋਰਨਾਂ ਗੁਰਧਾਮਾਂ ਦੀ ਯਾਤਰਾ ਕੀਤੀ ਜਾਂਦੀ ਹੈ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸz. ਕੰਵਰਬੀਰ ਸਿੰਘ ਮਣਕੂ, ਤਰਮੇਸ ਸਿੰਘ ਖੋਖਰ, ਸੰਤ ਕਰਤਾਰ ਸਿੰਘ ਅਤੇ ਦਵਿੰਦਰ ਸਿੰਘ ਵੀ ਹਾਜਿਰ ਸਨ।