ਸੰਗੀਤਕ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਹੁਸ਼ਿਆਰਪੁਰ:- ਪਿਛਲੇ ਦਿਨੀ ਵਿੱਚ ਮੀਰੀ ਪੀਰੀ ਸੇਵਾ ਸੋਸਾਇਟੀ ਬੋਦਲ ਗਰਨਾ ਸਾਹਿਬ (ਦਸੂਹਾ) ਹੁਸ਼ਿਆਰਪੁਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੂਸਰਾ ਸ਼ਬਦ ਕੀਰਤਨ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਨ੍ਹਾਂ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੇ ਦੋ ਵਿਦਿਆਰਥੀਆ ਜੈ ਸ਼ਰਮਾ ਅਤੇ ਕਰਮਜੀਤ ਸਿੰਘ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ।ਇਸ ਸਬੰਧੀ ਅੱਜ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਅਤੇ ਸੰਗੀਤ ਵਿਭਾਗ ਦੇ ਸਟਾਫ ਵੱਲੋਂ ਉਕਤ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸੰਗੀਤ ਵਿਭਾਗ ਦੇ ਮੁਖੀ ਡਾਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਏ ਭਾਗ ਦੂਜਾ ਦੇ ਵਿਦਿਆਰਥੀ ਜੈ ਸ਼ਰਮਾ ਨੇ ਤੰਤੀ ਸਾਜ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਐਮਏ (ਸੰਗੀਤ) ਭਾਗ- ਪਹਿਲਾ ਦੇ ਵਿਦਿਆਰਥੀ ਕਰਮਜੀਤ ਸਿੰਘ ਨੇ ਤਬਲਾ ਵਾਦਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ ਮੈਂਬਰਾਨ ਨੇ ਵਿਦਿਆਰਥੀਆਂ ਨੂੰ ਉਨਾਂ ਦੀਆਂ ਪ੍ਰਾਪਤੀਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋਫੈਸਰ ਮਨਦੀਪ ਗੌਤਮ, ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।