ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵਲੋਂ ਇਲਾਕੇ ਦੇ ਪ੍ਰਚਾਰਕ ਭਾਈ ਵੀਰ ਜਤਿੰਦਰ ਸਿੰਘ ਮਲਕਪੁਰ ਦਾ ਸਨਮਾਨ ਕੀਤਾ ਗਿਆ-ਖਾਲਸਾ ਅਜਨੋਹਾ
ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਦੇ ਵੱਲੋਂ ਬਰਸਾਏ ਗਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ 4 ਜਨਵਰੀ 2023 ਤੋਂ ਚਲਾਈ ਜਾ ਰਹੀ ਹੈ।
ਜਿੱਥੇ ਕਿ ਪੂਰੇ ਪੰਜਾਬ ਤੋਂ ਸੰਗਤਾਂ ਦਵਾਈ ਲੈਣ ਆ ਰਹੀ ਨੇ । ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਮਰੀਜ਼ਾਂ ਨੂੰ ਤੰਦਰੁਸਤੀਆਂ ਵੀ ਬਖਸ਼ ਰਹੇ ਨੇ। ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਸੰਸਥਾ ਦੀ ਟੀਮ ਵੱਲੋਂ ਇਲਾਕੇ ਦੇ ਪ੍ਰਚਾਰਕ ਭਾਈ ਵੀਰ ਜਤਿੰਦਰ ਸਿੰਘ ਮਲਕਪੁਰ ਵਾਲਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਪ੍ਰਚਾਰਕ ਵੀਰ ਜਤਿੰਦਰ ਸਿੰਘ ਮਲਕਪੁਰ ਵਾਲੇ,ਡਾਕਟਰ ਤਰਸੇਮ ਸਿੰਘ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਲਵਪ੍ਰੀਤ ਕੌਰ, ਸੰਦੀਪ ਕੌਰ ਪਾਸ਼ਟਾ, ਪ੍ਰੀਆ ਨਰੂੜ, ਹਰਪ੍ਰੀਤ ਕੌਰ ਪਾਸ਼ਟਾਂ, ਜਸਵੀਰ ਕੌਰ, ਹਰਦੀਪ ਸਿੰਘ,ਗੁਰਚਰਨ ਸਿੰਘ ਅਤੇ ਕੁਲਦੀਪ ਕੌਰ ਆਦਿ ਹਾਜ਼ਰ ਸਨ।