ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਐਸ ਏ ਐਸ ਨਗਰ, 11 ਜੂਨ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਗੁਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ਵਿੱਚੋਂ ਸਭ ਤੋਂ ਵੱਧ ਆਪ ਜੀ ਦੀ ਬਾਣੀ 18 ਰਾਗਾਂ ਵਿੱਚ 541 ਸ਼ਖਦਾਂ ਵਿੱਚ ਸ਼ੁਸ਼ੋਭਿਤ ਹੈ।
ਇਸ ਤੋਂ ਇਲਾਵਾ ਭਾਈ ਜਗਮੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਮਾਤ ਸੁੰਦਰ ਕੌਰ ਸਬਰ ਸੇਵਾ ਸੋਸਾਇਟੀ, ਅਕਾਲ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਰਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜੂਰੀ ਜਥੇ ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਪ੍ਰੀਤ ਸਿ ਸੰਘ, ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਸੰਗਤਾਂ ਨੂੰ ਅਟੁੱਟ ਵਰਤਾਇਆ ਗਿਆ।